logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮਨਾਲੀ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ, ਬਿਆਸ ਦਰਿਆ ‘ਚ ਡਿੱਗੀ ਕਾਰ,ਦੋ ਦੀ ਮੌਤ, ਇਕ ਜ਼ਖਮੀ ਹਿਮਾਚਲ ਦੇ ਮੰਡੀ ਤੋਂ ਦੁਖਦ ਖ਼ਬਰ ਸਾਹਮਣੇ ਆ

ਮਨਾਲੀ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ, ਬਿਆਸ ਦਰਿਆ ‘ਚ ਡਿੱਗੀ ਕਾਰ,ਦੋ ਦੀ ਮੌਤ, ਇਕ ਜ਼ਖਮੀ

ਹਿਮਾਚਲ ਦੇ ਮੰਡੀ ਤੋਂ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪੰਜਾਬ ਤੋਂ ਘੁੰਮਣ ਆਏ ਵਿਅਕਤੀਆਂ ਦੀ ਕਾਰ ਬਿਆਸ ਦਰਿਆ ਵਿੱਚ ਡਿੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਦੋ ਸੈਲਾਨੀਆਂ ਦੀ ਮੌਤ ਹੋ ਗਈ ਜਦਕਿ ਤੀਜਾ ਗੰਭੀਰ ਜ਼ਖ਼ਮੀ ਹੈ। ਇਹ ਹਾਦਸਾ ਮੰਡੀ ਦੇ ਪੰਡੋਹ ਸਥਿਤ 6 ਮੀਲ ਦੇ ਨੇੜੇ ਵਾਪਰਿਆ। ਪੰਜਾਬ ਨੰਬਰ ਦੀ ਕ੍ਰੇਟਾ ਕਾਰ ਬੇਕਾਬੂ ਹੋ ਕੇ ਨਾਲ ਦੇ ਲੰਘਦੇ ਬਿਆਸ ਦਰਿਆ ਵਿੱਚ ਜਾ ਡਿੱਗੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕਾਰ ਵਿੱਚ ਤਿੰਨ ਨੌਜਵਾਨ ਸਵਾਰ ਸਨ। ਤਿੰਨੋਂ ਮਨਾਲੀ ਗਏ ਹੋਏ ਸਨ ਅਤੇ ਜਦੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਚੰਡੀਗੜ੍ਹ ਦੇ ਸੈਕਟਰ-45 ਦੇ 29 ਸਾਲਾ ਪ੍ਰਤੀਕ ਸਬਰਵਾਲ ਅਤੇ ਪੰਜਾਬ ਦੇ ਅੰਮ੍ਰਿਤਸਰ ਦੇ 28 ਸਾਲਾ ਹਰਨੂਰ ਸਿੰਘ ਦੀ ਮੌਤ ਹੋ ਗਈ, ਜਦਕਿ ਪੰਜਾਬ ਦੇ ਗੁਰਦਾਸਪੁਰ ਦਾ 27 ਸਾਲਾ ਵਿਧੂ ਸ਼ਰਮਾ ਇਸ ਹਾਦਸੇ ਵਿੱਚ ਜ਼ਖਮੀ ਹੋ ਗਿਆ ਹੈ ।ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ । ਤਿੰਨੋਂ ਨੌਜਵਾਨ ਕਾਰ ਦੇ ਅੰਦਰ ਹੀ ਫਸ ਗਏ ਸਨ । ਪ੍ਰਤੀਕ ਅਤੇ ਹਰਨੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ । ਪੁਲਿਸ ਨੇ ਜ਼ਖਮੀ ਨੌਜਵਾਨ ਸਮੇਤ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਗੱਡੀ ਵਿੱਚੋਂ ਕੱਢ ਕੇ ਪੋਸਟਮਾਰਟਮ ਲਈ ਜ਼ੋਨਲ ਹਸਪਤਾਲ ਮੰਡੀ ਭੇਜ ਦਿੱਤਾ। ਜ਼ਖ਼ਮੀ ਨੌਜਵਾਨ ਵਿਧੂ ਸ਼ਰਮਾ ਦਾ ਮੰਡੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਪੁਲਿਸ ਨੇ ਹਾਦਸੇ ਸਬੰਧੀ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਹੈ

104
17302 views

Comment