logo

ਸੰਘਣੀ ਧੁੰਦ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਹਾਦਸਾਗ੍ਰਸਤ, ਬਿਜਲੀ ਦੇ ਖੰਭੇ ਨਾਲ ਟਕਰਾਈ

ਪੰਜਾਬ ਰੋਡਵੇਜ਼ (Punjab Roadways) ਦੀ ਸ੍ਰੀ ਮੁਕਤਸਰ ਸਾਹਿਬ ਡਿਪੂ ਦੀ ਜਲਾਲਾਬਾਦ ਤੋਂ ਦਿੱਲੀ ਜਾ ਰਹੀ ਬੱਸ ਸੰਘਣੀ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਬੱਸ ਸਵੇਰੇ 4:40 ਵਜੇ ਜਲਾਲਾਬਾਦ ਤੋਂ ਰਵਾਨਾ ਹੋਈ। ਇਹ ਹਾਦਸਾ ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਨੈਸ਼ਨਲ ਹਾਈਵੇ ਨੰਬਰ 754 ‘ਤੇ ਪਿੰਡ ਚੱਕ ਸੈਦੋਕਾ ਨੇੜੇ ਵਾਪਰਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ (Punjab Roadways) ਚੱਕ ਸਾਦੋਕਾ ਤੋਂ ਸਵਾਰੀਆਂ ਨੂੰ ਚੁੱਕਣ ਲਈ ਰਵਾਨਾ ਹੋਈ ਤਾਂ ਧੁੰਦ ਕਾਰਨ ਬੱਸ ਸੜਕ ਤੋਂ ਉੱਤਰ ਗਈ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਪੰਜ ਤੋਂ ਛੇ ਵਿਅਕਤੀ ਜ਼ਖ਼ਮੀ ਹੋ ਗਏ। ਬੱਸ ਵਿੱਚ ਕੰਡਕਟਰ ਸਮੇਤ 40 ਯਾਤਰੀ ਸਵਾਰ ਸਨ। ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਜਲਾਲਾਬਾਦ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

106
3131 views