logo

ਵਿਧਾਇਕ ਗਰੇਵਾਲ ਭੋਲਾ ਵੱਲੋਂ ਈਦ - ਉਲ -ਫਿਤਰ ਦੇ ਪਵਿੱਤਰ ਦਿਹਾੜੇ ਮੋਕੇ ਮੁਸਲਮਾਨ ਭਾਈਚਾਰੇ ਨੂੰ ਦਿੱਤੀ ਮੁਬਾਰਕਬਾਦ

- ਸਾਡੇ ਪਵਿੱਤਰ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਦਾ ਦਿੰਦੇ ਹਨ ਸੁਨੇਹਾ -- ਗਰੇਵਾਲ
ਲੁਧਿਆਣਾ: 12 ਅਪ੍ਰੈਲ (ਉਂਕਾਰ ਸਿੰਘ ਉੱਪਲ) ਈਦ ਉਲ ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਹਲਕਾ ਪੂਰਵੀ ਦੇ ਵੱਖ-ਵੱਖ ਇਲਾਕਿਆਂ ਚ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਮੁਸਲਮਾਨ ਭਾਈਚਾਰੇ ਨੂੰ ਈਦ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ । ਇਸ ਦੌਰਾਨ ਜਲੰਧਰ ਬਾਈਪਾਸ ਸਥਿਤ ਦਾਨਾ ਮੰਡੀ , ਮਾਇਆ ਪੂਰੀ , ਟਿੱਬਾ ਰੋਡ ਅਤੇ ਹੋਰਨਾਂ ਇਲਾਕਿਆਂ ਚ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਗਲੇ ਮਿਲ ਕੇ ਵਿਧਾਇਕ ਗਰੇਵਾਲ ਵੱਲੋਂ ਮੁਬਾਰਕਾਂ ਦਿੱਤੀਆਂ ਗਈਆਂ । ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸਾਡੇ ਪਵਿੱਤਰ ਦਿਹਾੜੇ ਸਾਡੇ ਪਵਿੱਤਰ ਤਿਉਹਾਰ ਚਾਹੇ ਉਹ ਕਿਸੇ ਹੀ ਧਰਮ ਨਾਲ ਸੰਬੰਧ ਕਿਉਂ ਨਾ ਰੱਖਦੇ ਹੋਣ ਸਾਨੂੰ ਸਭ ਨੂੰ ਮਿਲ ਜੁਲ ਕੇ ਮਨਾਉਣੇ ਚਾਹੀਦੇ ਹਨ, ਉਹਨਾਂ ਕਿਹਾ ਕਿ ਸਾਨੂੰ ਇਹਨਾਂ ਪਵਿੱਤਰ ਤਿਉਹਾਰਾਂ ਰਾਹੀਂ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦਾ ਸਾਡੇ ਗੁਰੂਆਂ ਪੀਰਾਂ ਵੱਲੋਂ ਸੁਨੇਹਾ ਦਿੱਤਾ ਜਾਂਦਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਉਹ ਮੁਸਲਿਮ ਭਾਈਚਾਰੇ ਦੇ ਨਾਲ ਨਾਲ ਸਮੂਹ ਦੇਸ਼ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੰਦੇ ਹੋਏ ਪਰਮ ਪਿਤਾ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸਾਡੇ ਦੇਸ਼ ਚ ਆਪਸੀ ਭਾਈਚਾਰਾ ਅਤੇ ਭਾਈਚਾਰਕ ਸਾਂਝ ਹਮੇਸ਼ਾ ਬਣੀ ਰਹੇ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਧਰਮ ਦਾ ਸਤਿਕਾਰ ਕਰਦੀ ਹੈ , ਉਹਨਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਹਰ ਖੇਤਰ ਵਿੱਚ ਵਡਮੁੱਲਾ ਯੋਗਦਾਨ ਹੈ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ ।

0
869 views