ਭਦੌੜ ਪੁਲਿਸ ਵੱਲੋਂ 460 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਭਦੌੜ ਪੁਲੀਸ ਵੱਲੋਂ 460 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਗੁਰਬਿੰਦਰ ਸਿੰਘ ਭਦੌੜ 13 ਅਪ੍ਰੈਲ
ਐਸ ਐਸ ਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ ਐਸ ਪੀ ਤਪਾ ਮਾਨਵਜੀਤ ਸਿੰਘ ਸਿੱਧੂ ਤੇ ਥਾਣਾ ਮੁਖੀ ਭਦੌੜ ਸ਼ੇਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਭਦੌੜ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਨੌਜਵਾਨ ਤੋਂ 460 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਥਾਣਾ ਭਦੌੜ ਦੇ ਮੁਖੀ ਸ਼ੇਰਵਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਘੁੰਮਦੇ ਹੋਏ ਵੇਖਿਆ ਤਾਂ ਤਲਾਸ਼ੀ ਦੌਰਾਨ ਉਸ ਪਾਸੋਂ 460 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਦੀ ਪਹਿਚਾਣ ਬੌਬੀ ਸਿੰਘ ਪਿੰਡ ਭਾਈ ਰੂਪਾ ਵਜੋਂ ਹੋਈ। ਬੌਬੀ ਸਿੰਘ ਤੇ ਐਨ ਡੀ ਪੀ ਐਸ ਅਧੀਨ ਕੇਸ ਦਰਜ ਕਰਕੇ ਅਦਾਲਤ ਪੇਸ਼ ਕੀਤਾ ਗਿਆ। ਥਾਣਾ ਭਦੌੜ ਮੁਖੀ ਇੰਸਪੈਕਟਰ ਸ਼ੇਰਵਿੰਦਰ ਸਿੰਘ ਔਲਖ ਨੇ ਕਿਹਾ ਕਿ ਸਾਡੇ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖਸ਼ਿਆ ਜਾਵੇਗਾ ਅਤੇ ਨਾ ਹੀ ਸਾਡੇ ਕੋਲ ਨਸ਼ੇ ਦੇ ਤਸਕਰਾਂ ਸਬੰਧੀ ਕੋਈ ਸਿਫਾਰਸ਼ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਕੋਈ ਵੀ ਨਸ਼ਾ ਵੇਚਣ ਵਾਲਾ ਤੁਹਾਡੇ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਥਾਣਾ ਭਦੌੜ ਨੂੰ ਦਿੱਤੀ ਜਾਵੇ ਤਾਂ ਕਿ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।