logo

ਕੰਨੀਆ ਖੁਰਦ ਤੋਂ ਕਾਂਗਰਸ ਦਾ ਸਾਬਕਾ ਸਰਪੰਚ ਸਾਥੀਆ ਸਮੇਂਤ ਅਕਾਲੀ ਦਲ ਵਿੱਚ ਸ਼ਾਮਲ

ਜਗਰਾਉਂ (3 ਮਈ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਸ.ਆਰ.ਕਲੇਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ.ਰਣਜੀਤ ਸਿੰਘ ਢਿੱਲੋਂ ਦੀ 6 ਮਈ ਨੂੰ ਸਰਕਲ ਗਿੱਦੜਵਿੰਡੀ ਦੇ ਵੱਖ-ਵੱਖ ਪਿੰਡਾ ਵਿੱਚ ਚੋਣ ਪ੍ਰਚਾਰ ਕਰਨ ਸਬੰਧੀ ਵਰਕਰਾ ਨਾਲ ਮੀਟਿੰਗ ਕੀਤੀ ਅਤੇ ਪਿੰਡ ਕੰਨੀਆ ਖੁਰਦ ਤੋਂ ਕਾਂਗਰਸ ਦੇ ਸਾਬਕਾ ਸਰਪੰਚ ਤੇ ਸਾਥੀਆ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਤੇ ਐੱਸ ਆਰ ਕਲੇਰ ਨੇ ਪਾਰਟੀ ਵਿੱਚ 'ਜੀ ਆਇਆਂ ਨੂੰ' ਕਹਿੰਦੇ ਹੋਏ ਆਖਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨ ਤੇ ਕਾਂਗਰਸ ਛੱਡ ਕੇ ਸ਼੍ਰੌਮਣੀ ਅਕਾਲੀ ਦਲ ਪਾਰਟੀ ਵਿੱਚ ਪੂਰਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਹਾਜ਼ਰ ਸਰਕਲ ਪ੍ਰਧਾਨ ਤਜਿੰਦਰਪਾਲ ਸਿੰਘ ਕੰਨੀਆ, ਪ੍ਰਧਾਨ ਗੁਰਬਚਨ ਸਿੰਘ ਬਾਘੀਆ, ਗੁਰਜੰਟ ਸਿੰਘ, ਬਲਕਾਰ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ ਤੇ ਹੋਰ ਹਾਜ਼ਰ।

7
6225 views