logo

ਸ਼੍ਰੀ ਦਰਸ਼ਨ ਕਾਂਗੜਾ ਨੇ ਭਖਾਈ ਸੁਖਪਾਲ ਖਹਿਰਾ ਦੀ ਚੋਣ ਮੁਹਿੰਮ

ਸ਼੍ਰੀ ਦਰਸ਼ਨ ਕਾਂਗੜਾ ਨੇ ਭਖਾਈ ਸੁਖਪਾਲ ਖਹਿਰਾ ਦੀ ਚੋਣ ਮੁਹਿੰਮ

ਕਾਂਗਰਸੀ ਉਮੀਦਵਾਰ ਦੇ ਹੱਕ ਚ ਡਟਨ ਲਈ ਵੱਡੀ ਗਿਣਤੀ ਨੌਜਵਾਨਾਂ ਨੂੰ ਕੀਤਾ ਲਾਮਵੰਦ

ਵਿਰੋਧੀਆਂ ਨੂੰ ਚਾਰੇ ਖ਼ਾਨੇ ਚਿੱਤ ਕਰਨਗੇ ਸੁਖਪਾਲ ਖਹਿਰਾ: ਸ਼੍ਰੀ ਦਰਸ਼ਨ ਕਾਂਗੜਾ

ਸੰਗਰੂਰ 5 ਮਈ (ਹਰਚੇਤ ਸਿੰਘ ਭੁੱਲਰ) ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਲੀਡਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਸੁਖਪਾਲ ਖਹਿਰਾ ਦੇ ਹੱਕ ਵਿੱਚ ਪੂਰੀ ਤਰ੍ਹਾਂ ਡਟੇ ਹੋਏ ਹਨ ਜਿਨ੍ਹਾਂ ਸੁਖਪਾਲ ਖਹਿਰਾ ਦੇ ਹੱਕ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਲਾਮਵੰਦ ਕਰ ਡਟਣ ਦੀ ਅਪੀਲ ਕੀਤੀ ਸ਼੍ਰੀ ਦਰਸ਼ਨ ਕਾਂਗੜਾ ਨੇ ਕਸਬਾ ਸ਼ੇਰਪੁਰ ਦੇ ਨੇੜਲੇ ਵੱਖ ਵੱਖ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਖਪਾਲ ਖਹਿਰਾ ਇੱਕ ਮਿਹਨਤੀ, ਇਮਾਨਦਾਰ ਅਤੇ ਦਲੇਰ ਲੀਡਰ ਹਨ ਜ਼ੋ ਜਿੱਥੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ ਉੱਥੇ ਹੀ ਲੋਕ ਸਭਾ ਸੰਗਰੂਰ ਦੇ ਹਰ ਵਰਗ ਨਾਲ ਸਬੰਧਿਤ ਲੋਕਾਂ ਦੇ ਹੱਕਾਂ ਲਈ ਬੜੀ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਨਗੇ ਸ੍ਰੀ ਕਾਂਗੜਾ ਨੇ ਕਿਹਾ ਕਿ ਜਿਸ ਦਿਨ ਤੋਂ ਕਾਂਗਰਸ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਸੰਗਰੂਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਉਸੇ ਦਿਨ ਤੋਂ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਹੋਈ ਪਈ ਹੈ। ਸ਼੍ਰੀ ਦਰਸ਼ਨ ਕਾਂਗੜਾ ਨੇ ਆਪ ਤੇ ਤੰਜ ਕਸਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੇ ਆਉਣ ਨਾਲ ਸੂਬੇ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਮੀਤ ਹੇਅਰ ਦੇ ਚੇਹਰੇ ਤੇ ਹੋਂਣ ਵਾਲੀ ਹਾਰ ਦੇ ਡਰੋਂ ਘਬਰਾਹਟ ਸਾਫ਼ ਨਜ਼ਰ ਆ ਰਹੀ ਹੈ ਅਤੇ ਭਾਜਪਾ ਨੂੰ ਸੁਖਪਾਲ ਸਿੰਘ ਖਹਿਰਾ ਦੇ ਮੁਕਾਬਲੇ ਕੋਈ ਉਮੀਦਵਾਰ ਹੀ ਨਹੀਂ ਲੱਭ ਰਿਹਾ ਹੈ। ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਆਪਣੇ ਸਾਰੇ ਵਿਰੋਧੀ ਉਮੀਦਵਾਰਾਂ ਨੂੰ ਚਾਰੇ ਖ਼ਾਨੇ ਚਿੱਤ ਕਰਕੇ ਸ਼ਾਨਦਾਰ ਜਿੱਤ ਹਾਸਲ ਕਰਨਗੇ ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਇੱਕ ਜ਼ਬਰਦਸਤ ਹਨੇਰੀ ਚੱਲ ਰਹੀ ਹੈ ਜ਼ੋ ਵਿਰੋਧੀਆਂ ਦੇ ਤੰਬੂ ਉਖਾੜ ਦੇਵੇਗੀ ਅਤੇ ਦੇਸ਼ ਅੰਦਰ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੀ ਬਣੇਗੀ ਇਸ ਮੌਕੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਸੁਖਪਾਲ ਸਿੰਘ ਖਹਿਰਾ ਚੋਣਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਨੌਜਵਾਨਾਂ ਦੀਆਂ ਡਿਊਟੀਆਂ ਵੀ ਲਗਾਈਆਂ ਇਸ ਮੌਕੇ ਸੁਖਪਾਲ ਸਿੰਘ ਭੰਮਾਬੱਦੀ,ਚਮਕੌਰ ਸਿੰਘ ਸ਼ੇਰਪੁਰ, ਰੁਪਿੰਦਰ ਸਿੰਘ ਟਿੱਬਾ, ਸਰਬਜੀਤ ਕੌਰ ਹਮੀਦੀ, ਰਣਜੀਤ ਸਿੰਘ,ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼੍ਰੀ ਸਾਜਨ ਕਾਂਗੜਾ, ਸੁਖਵਿੰਦਰ ਸਿੰਘ ਸੁੱਖੀ, ਅਕਾਸ਼ ਧਾਲੀਵਾਲ, ਮਨੋਜ ਕੁਮਾਰ, ਹੈਪੀ ਲਿੱਧੜਾਂ, ਵੀਰਪਾਲ ਸਿੰਘ, ਅਨਮੋਲ, ਕਰਨ ਕੁਮਾਰ, ਕਮਲਪ੍ਰੀਤ ਜੰਡੂ, ਰਾਹੁਲ ਰੰਧਾਵਾ ਆਦਿ ਹਾਜ਼ਰ ਸਨ।

16
1293 views