
ਪੰਜਾਬ ਦੇ ਲੋਕ ਭਗਵੰਤ ਮਾਨ ਤੇ ਮੀਤ ਹੇਅਰ ਦੀ ਇਮਾਨਦਾਰੀ ਤੇ ਲਾਉਣਗੇ ਮੋਹਰ : ਪ੍ਰਧਾਨ ਮਨੀਸ਼ ਗਰਗ
---'ਆਪ' ਦੇ ਹੱਕ 'ਚ ਵਾਰਡ ਨੰਬਰ ਸੱਤ ਵਿਖੇ ਕੀਤਾ ਚੋਣ ਪ੍ਰਚਾਰ
ਭਦੌੜ, 19 ਮਈ () : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਅੰਦਰ ਓਹ ਰਿਕਾਰਡ ਤੋੜ ਕੰਮ ਕੀ਼ਤੇ ਹਨ, ਜੋ ਹੋਰਨਾਂ ਪਾਰਟੀਆਂ ਪਿਛਲੇ 70 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ। ਮੁੱਖ ਮੰਤਰੀ ਮਾਨ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਨੂੰ ਮੁੜ੍ਹ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਰੱਖੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਹ ਮੀਟਿੰਗ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਰਹਿਨੁਮਾਈ ਹੇਠ ਵਾਰਡ ਨੰਬਰ 7 ਵਿਖੇ 'ਆਪ' ਦੇ ਪੁਰਾਣੇ ਵਲੰਟੀਅਰ ਤੇ ਅਹੁਦੇਦਾਰ ਕੁਲਦੀਪ ਸਿੰਘ ਤੇ ਵਾਰਡ ਦੇ ਕੌਂਸਲਰ ਤੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਸ਼ੋਕ ਰਾਮ ਦੀ ਅਗਵਾਈ ਵਿੱਚ ਹੋਈ। ਗਰਗ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੜੀ ਇਮਾਨਦਾਰੀ ਨਾਲ ਦੋ ਸਾਲਾਂ ਵਿੱਚ ਰਿਕਾਰਡ ਤੋੜ ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਤੋਂ ਸਿਰਫ਼ ਯੋਗਤਾ ਤੇ ਮੈਰਿਟ ਦੇ ਆਧਾਰ 'ਤੇ ਲਗਭਗ 45 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਸਿਹਤ ਤੇ ਸਿੱਖਿਆ ਨੂੰ ਮੁੱਖ ਅਜੰਡੇ 'ਤੇ ਰੱਖਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਜਿੱਥੇ ਵੱਡੇ ਪੱਧਰ 'ਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ਉੱਥੇ ਹੀ ਸਰਕਾਰੀ ਹਸਪਤਾਲਾਂ ਸਣੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਸਸਤਾ ਤੇ ਵਧੀਆ ਇਲਾਜ ਮਿਲ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿੱਚ ਸਾਰੀ ਦਵਾਈ ਅੰਦਰੋਂ ਹੀ ਮੁਫਤ ਮਿਲਦੀ ਹੈ। ਸੀਟੀ ਸਕੈਨ, ਅਲਟਰਾਸਾਊਂਡ, ਈਸੀਜੀ ਅਤੇ ਐਕਸਰੇ ਸਣੇ ਸਰਕਾਰੀ ਟੈਸਟ ਵੀ ਫਰੀ ਕੀਤੇ ਜਾ ਰਹੇ ਹਨ। ਇਸ ਮੌਕੇ ਵਾਰਡ ਨੰਬਰ 7 ਦੇ ਵੱਡੀ ਗਿਣਤੀ ਲੋਕਾਂ ਨੇ ਵੀ 'ਆਪ' ਦੇ ਹੱਕ 'ਚ ਭੁਗਤਣ ਦੀ ਹਾਮੀ ਭਰੀ। ਇਸ ਮੌਕੇ ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਬਲਵੀਰ ਸਿੰਘ, ਮੋਨੂੰ ਸ਼ਰਮਾ ਬਲਾਕ ਪ੍ਰਧਾਨ ਭਦੌੜ, ਐਡਵੋਕੇਟ ਕੀਰਤ ਸਿੰਗਲਾ ਜੁਆਇੰਟ ਸੈਕਟਰੀ ਲੀਗਲ ਸੈੱਲ ਪੰਜਾਬ, ਜਸਵੰਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਰਾਜਿੰਦਰ ਕਾਲਾ, ਸ਼ਕਤੀ ਬੱਤਾ, ਕਾਕਾ ਸਿੰਘ ਭਲੇਰੀਆ, ਗਗਨਦੀਪ ਪੰਜੂ ਬਲਾਕ ਪ੍ਰਧਾਨ ਸ਼ੋਸ਼ਲ ਮੀਡੀਆ, ਕੁਲਦੀਪ ਸਿੰਘ, ਸੁਰਜੀਤ ਸਿੰਘ, ਹਰਬੰਤ ਸਿੰਘ, ਸੋਨੂ ਸਿੰਗਲਾ ਵਪਾਰੀ ਆਗੂ, ਬਾਬੂ ਪੀਨਾ ਨਾਥ, ਬਿੰਦਰੀ ਸ਼ਰਮਾ, ਸੁਰਜੀਤ ਸਿੰਘ, ਕਾਲਾ ਸਿੰਘ, ਮਿੰਕੂ ਆਨੰਦ, 'ਆਪ' ਦੇ ਸੀਨੀਅਰ ਆਗੂ ਹੇਮ ਰਾਜ ਸ਼ਰਮਾ, ਚਮਕੌਰ ਸਿੰਘ ਕੌਰਾ, ਅਮਨਦੀਪ ਸਿੰਘ ਦੀਪਾ ਇੰਚਾਰਜ ਸਪੋਰਟਸ ਵਿੰਗ, ਰਾਜਵਿੰਦਰ ਕੌਰ ਰੂਬੀ, ਨਛੱਤਰ ਸਿੰਘ, ਗੋਰਾ ਸਿੰਘ, ਵਿੱਕੀ ਸਿੰਘ, ਅਮਰਜੀਤ ਸਿੰਘ ਅੰਬਾ, ਕੁਲਦੀਪ ਸਿੰਘ ਵਿੱਕੀ, ਰਾਜੂ ਸਿੰਘ, ਗੋਪੀ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਭੁੱਲਰ, ਸੇਵਕ ਸਿੰਘ ਛੰਨਾ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ, ਨੀਲਮ ਸਿੰਗਲਾ ਜੁਆਇੰਟ ਸਕੱਤਰ ਜ਼ਿਲ੍ਹਾ ਬਰਨਾਲਾ, ਡਾਕਟਰ ਸੁਖਵਿੰਦਰ ਸਿੰਘ ਸੋਨੂ ਹਲਕਾ ਪ੍ਰਧਾਨ ਮੁਸਲਿਮ ਵਿੰਗ, ਸਲੀਮ ਖਾਨ, ਬਾਬਾ ਗੁਰਦੇਵ ਸਿੰਘ ਸਣੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।