
ਆਪ ਨੇ ਸੂਬੇ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ : ਪ੍ਰਧਾਨ ਮਨੀਸ਼ ਗਰਗ
---ਵਾਰਡ ਨੰਬਰ 5 ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਕੀਤਾ ਸੰਬੋਧਨ
---ਵਾਰਡ ਵਾਸੀਆਂ ਨੇ ਦਵਾਇਆ ਮੀਤ ਹੇਅਰ ਦਾ ਸਾਥ ਦੇਣ ਦਾ ਭਰੋਸਾ
ਭਦੌੜ, 18 ਮਈ (ਸੁਰਿੰਦਰ ਗੋਇਲ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਸਿਹਤ, ਸਿੱਖਿਆ, ਕਿਸਾਨੀ, ਵਪਾਰ ਤੇ ਖੇਡਾਂ ਜਿਹੇ ਲੋਕਾਂ ਨਾਲ ਜੁੜੇ ਵਿਸ਼ੇ ਆਮ ਆਦਮੀ ਪਾਰਟੀ ਦੀ ਪ੍ਰਮੁੱਖ ਤਰਜੀਹ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਭਦੌੜ ਦੇ ਵਾਰਡ ਨੰਬਰ 5 ਵਿਖੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਤੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਰਹਿਨੁਮਾਈ ਹੇਠ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਾਰਡ ਤੋਂ ਕੌਂਸਲਰ ਅਮਰਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਮਨੀਸ਼ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਰਫ ਦੋ ਸਾਲਾਂ ਵਿੱਚ ਹਰ ਘਰ ਨੂੰ 600 ਯੂਨਿਟ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, ਕਿਸਾਨਾਂ ਨੂੰ ਨਿਰੰਤਰ ਤੇ ਨਿਰਵਿਘਨ ਬਿਜਲੀ ਸਪਲਾਈ, ਫਸਲਾਂ ਦਾ ਮੰਡੀਕਰਨ ਤੇ ਕਿਸਾਨਾਂ ਨੂੰ ਤੁਰੰਤ ਭੁਗਤਾਨ, ਤੀਰਥ ਬੱਸ ਯਾਤਰਾ, ਟੋਲ ਪਲਾਜੇ ਬੰਦ ਕਰਨੇ, ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਵੱਡੇ ਕੰਮ ਕੀਤੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਇੱਕ-ਇੱਕ ਕਰਕੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਗਰਗ ਨੇ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਚੱਲ ਰਹੇ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਵੱਲੋਂ ਮਿਲ ਰਹੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੀਤ ਹੇਅਰ ਸੰਗਰੂਰ ਤੋਂ ਵੱਡੇ ਫਰਕ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਭਦੌੜ ਤੋਂ ਮੀਤ ਹੇਅਰ ਨੂੰ ਵੱਡੀ ਲੀਡ ਦਿਵਾ ਕੇ ਪਾਰਲੀਮੈਂਟ ਵਿੱਚ ਪਹੁੰਚਾਇਆ ਜਾਵੇਗਾ ਅਤੇ 'ਸੰਸਦ ਵਿੱਚ ਵੀ ਭਗਵੰਤ ਮਾਨ' ਤੇ 13-0 ਦੇ ਮਿਸ਼ਨ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਵਾਸੀਆਂ ਨੇ ਵੀ ਗੁਰਮੀਤ ਸਿੰਘ ਮੀਤ ਹੇਅਰ ਦਾ ਸਾਥ ਦੇਣ ਦਾ ਭਰੋਸਾ ਦਵਾਇਆ। ਇਸ ਮੌਕੇ ਅਸ਼ੋਕ ਰਾਮ ਮੀਤ ਪ੍ਰਧਾਨ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਬਲਵੀਰ ਸਿੰਘ, ਮੋਨੂੰ ਸ਼ਰਮਾ ਬਲਾਕ ਪ੍ਰਧਾਨ ਭਦੌੜ, ਐਡਵੋਕੇਟ ਕੀਰਤ ਸਿੰਗਲਾ ਜੁਆਇੰਟ ਸੈਕਟਰੀ ਲੀਗਲ ਸੈੱਲ ਪੰਜਾਬ, ਜਸਵੰਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਰਾਜਿੰਦਰ ਕਾਲਾ, ਸ਼ਕਤੀ ਬੱਤਾ, ਕਾਕਾ ਸਿੰਘ ਭਲੇਰੀਆ,ਗਗਨਦੀਪ ਪੰਜੂ ਬਲਾਕ ਪ੍ਰਧਾਨ ਸ਼ੋਸ਼ਲ ਮੀਡੀਆ, ਕੁਲਦੀਪ ਸਿੰਘ, ਸੁਰਜੀਤ ਸਿੰਘ, ਹਰਬੰਤ ਸਿੰਘ, ਸੋਨੂ ਸਿੰਗਲਾ ਵਪਾਰੀ ਆਗੂ, ਬਾਬੂ ਪੀਨਾ ਨਾਥ, ਬਿੰਦਰੀ ਸ਼ਰਮਾ, ਸੁਰਜੀਤ ਸਿੰਘ, ਕਾਲਾ ਸਿੰਘ, ਮਿੰਕੂ ਆਨੰਦ, ਆਪ ਦੇ ਸੀਨੀਅਰ ਆਗੂ ਹੇਮ ਰਾਜ ਸ਼ਰਮਾ, ਚਮਕੌਰ ਸਿੰਘ ਕੌਰਾ, ਅਮਨਦੀਪ ਸਿੰਘ ਦੀਪਾ ਇੰਚਾਰਜ ਸਪੋਰਟਸ ਵਿੰਗ, ਰਾਜਵਿੰਦਰ ਕੌਰ ਰੂਬੀ, ਵਾਰਡ ਨੰਬਰ 5 ਦੇ ਵਲੰਟੀਅਰ ਨਛੱਤਰ ਸਿੰਘ, ਗੋਰਾ ਸਿੰਘ, ਵਿੱਕੀ ਸਿੰਘ, ਅਮਰਜੀਤ ਸਿੰਘ ਅੰਬਾ, ਕੁਲਦੀਪ ਸਿੰਘ ਵਿੱਕੀ, ਰਾਜੂ ਸਿੰਘ, ਗੋਪੀ ਸਿੰਘ, ਅਰਸ਼ਦੀਪ ਸਿੰਘਸਿੰਘ ਸਣੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।