
ਵਿਆਹ ਦੇਖ ਵਾਪਸ ਆ ਰਿਹਾ ਨਾਲ ਵਾਪਰੀਆ ਹਾਦਸਾ 2 ਦੀ ਮੋਤ 3 ਗੰਭੀਰ ਜਖਮੀ
ਪਾਤੜਾ ਨਜਦੀਕ ਹੋਈਆ ਐਕਸੀਡੈਟ
ਵਿਆਹ ਸਮਾਗਮ ਤੋ ਵਾਪਸ ਆ ਰਹੇ 5 ਨੋਜਵਾਨ ਜਿਨ੍ਹਾ ਦੀ ਪਾਤੜਾਂ ਨੇੜੇ ਹੋਏ ਇੱਕ ਭਿਆਨਕ ਹਾਦਸੇ ਦੋਰਾਨ ਦੋ ਵਿਅਕਤੀਆਂ ਦੀ ਹੋਈ ਮੌਤ ਹੋ ਗਈ ਅਤੇ ਤਿੰਨ ਗੰਭੀਰ ਰੂਪ ਵਿਚ ਜਖਮੀ ਹੋ ਗਏ ਜਿਨ੍ਹਾ ਦੀ ਗੰਭੀਰ ਹਾਲਤ ਨੂੰ ਦੇਖਦਿਆ ਹਸਪਤਾਲ ਵਿਚ ਦਾਖਲ ਕਰਵਾਈਆ ਗਿਆ
#vedioviralreelgupreetvicky
ਪਟਿਆਲਾ ਦੇ ਪਾਤੜਾਂ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਰੋਡ 'ਤੇ ਨੇੜੇ ਪਿੰਡ ਦੁਗਾਲ ਵਿਖੇ ਹੋਏ ਇਕ ਸੜਕ ਹਾਦਸੇ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜੇ ਦੋਸਤ ਦਿੜਬਾ ਵਿਖੇ ਕਿਸੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਵਰਨਾ ਕਾਰ ਵਿਚ ਵਾਪਸ ਆ ਰਹੇ ਸੀ
ਜਾਣਕਾਰੀ ਦਿੰਦਿਆ ਦੱਸੀਆ ਕਿ ਰਾਤ ਡੇਢ ਵਜੇ ਦੇ ਕਰੀਬ ਜਦੋਂ ਇਹ ਪਿੰਡ ਦੁਗਾਲ ਨੇੜੇ ਪਹੁੰਚੇ ਤਾਂ ਸੰਘਣੀ ਧੁੰਦ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਅੰਸ਼ੁਲ ਗਰਗ ਅਤੇ ਅਤੁਲ ਉਮਰ ਲਗਭਗ 23 ਸਾਲ ਵਾਸੀਅਨ ਜਾਖਲ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਵੇਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੂੰ ਜਾਣਕਾਰੀ ਮਿਲੀ ਤਾਂ ਟੀਮ ਸਮੇਤ ਤੁਰੰਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ। ਤਿੰਨ ਜ਼ਖ਼ਮੀਆਂ ਵਿੱਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੋਵੇਂ ਹੀ ਨੌਜਵਾਨ ਅਣਵਿਆਹੇ ਸਨ। ਪੁਲਸ ਵੱਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀਆਂ