logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

250 ਗ੍ਰਾਮ ਅਫੀਮ ਸਮੇਤ ਨਸ਼ਾ ਤਸਕਰ ਕਾਬੂ

ਸੁਨੀਲ ਕੁਮਾਰ ਭੱਟੀ, ਡੇਰਾਬੱਸੀ

ਮੁਬਾਰਿਕਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।‌ ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਤਫਤੀਸ਼ ਕਰ ਰਹੇ ਚੌਕੀ ਇੰਚਾਰਜ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਤੋਂ ਇਤਲਾਹ ਮਿਲੀ ਕਿ ਇੱਕ ਵਿਅਕਤੀ ਡੇਰਾਬੱਸੀ ਇਲਾਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਅਫੀਮ ਸਪਲਾਈ ਕਰਨ ਦਾ ਧੰਦਾ ਕਰ ਰਿਹਾ ਹੈ। ਜੋਂ ਕਿ ਅੱਜ ਵੀ ਡੇਰਾਬੱਸੀ ਇਲਾਕੇ ਵਿੱਚ ਅਫ਼ੀਮ ਦੀ ਸਪਲਾਈ ਕਰਨ ਲਈ ਆ ਰਿਹਾ ਹੈ। ਜਿਸ ਤੋਂ ਬਾਅਦ ਮੁਬਾਰਿਕਪੁਰ ਪੁਲਿਸ ਨੇ ਡੇਰਾਬੱਸੀ ਮੁਬਾਰਿਕਪੁਰ ਰੋਡ ਤੇ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਡੇਰਾਬੱਸੀ ਵਾਲੀ ਸਾਈਡ ਤੋਂ ਇੱਕ ਸਵੀਫ ਕਾਰ ਨੰਬਰ ਐਚ ਆਰ 03 ਵਾਈ 2888 ਆ ਰਹੀ ਸੀ। ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਦੋਂ ਉਸ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 250 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਉਕਤ ਵਿਅਕਤੀ ਨੂੰ ਕਾਰ ਸਮੇਤ ਮੌਕੇ ਤੋਂ ਗ੍ਰਿਫਤਾਰ ਕਰ ਲਿਆ। ਜਿਸ ਦੀ ਪਹਿਚਾਣ ਸ਼ੀਸ਼ਪਾਲ ਸੈਣੀ ਪੁੱਤਰ ਅਰਵਿੰਦ ਕੁਮਾਰ ਸੈਣੀ ਵਾਸੀ ਮਨੀਮਾਜਰਾ ਚੰਡੀਗੜ੍ਹ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਉਕਤ ਵਿਅਕਤੀ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਿਸ ਨੂੰ ਅੱਜ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਉਕਤ ਮੁਲਜ਼ਮ ਨੂੰ ਇੱਕ ਦਿਨ ਲਈ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।‌ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਪਾਸੋਂ ਪੁਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।



150
5835 views

Comment