logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਚੋਰੀ ਦੇ ਸਾਮਾਨ ਸਮੇਤ ਦੋ ਨੋਜਵਾਨਾਂ ਨੂੰ ਕੀਤਾ ਕਾਬੂ

ਸੁਨੀਲ ਕੁਮਾਰ ਭੱਟੀ, ਡੇਰਾਬੱਸੀ

ਮੁਬਾਰਿਕਪੁਰ ਪੁਲਿਸ ਨੇ ਦੋ ਨੋਜਵਾਨਾਂ ਨੂੰ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ 4 ਮਈ ਨੂੰ ਡੀਐੱਸਪੀ ਦਫਤਰ ਮੁਬਾਰਿਕਪੁਰ ਦੇ ਨੇੜੇ ਇੱਕ ਕਾਰ ਚਾਲਕ ਨਾਲ ਦੋ ਨੋਜਵਾਨਾਂ ਦਾ ਐਕਸੀਡੈਂਟ ਹੋ ਗਿਆ ਸੀ। ਇਸ ਦੌਰਾਨ ਉਕਤ ਨੋਜਵਾਨ ਕਾਰ ਵਿਚੋਂ ਪਰਸ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਮਾਮਲੇ ਵਿਚ ਬੀਤੇ ਕੱਲ੍ਹ ਦੋ ਨੋਜਵਾਨਾਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਪਹਿਚਾਣ ਰਾਹੁਲ ਅਤੇ ਰਿੰਕੂ ਵਾਸੀ ਪਿੰਡ ਮੁਬਾਰਿਕਪੁਰ ਮੀਰਪੁਰ ਦੇ ਰੂਪ ਵਿੱਚ ਹੋਈ ਹੈ। ਜਿਨ੍ਹਾਂ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਜਿਨ੍ਹਾਂ ਨੂੰ ਅੱਜ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਰਿਮਾਂਡ ਦੌਰਾਨ ਇਨ੍ਹਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।


144
3819 views

Comment