
ਲੁਧਿਆਣਾ ਉਪ ਚੋਣ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ- ਜਗਦੀਪ ਕੰਬੋਜ ਗੋਲਡੀ
ਲੁਧਿਆਣਾ ਉਪ ਚੋਣ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ- ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 8 ਜੂਨ
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਦਾਅਵਾ ਕੀਤਾ ਹੈ ਕਿ ਲੁਧਿਆਣੇ ਦੀ ਉਪ ਚੋਣ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ ।
ਲੁਧਿਆਣਾ ਵਿਖੇ ਚੋਣ ਪ੍ਰਚਾਰ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਵੱਡੇ ਪੱਧਰ ਤੇ ਪ੍ਰਭਾਵਿਤ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਡੱਟ ਕੇ ਖੜੇ ਹਨ ।
ਉਹਨਾਂ ਨੇ ਕਿਹਾ ਕਿ ਉਪ ਚੋਣਾਂ ਵਿੱਚ ਲੋਕ ਵੱਡੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਉਤਾਵਲੇ ਹਨ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੇ ਆਮ ਲੋਕਾਂ ਨੂੰ ਲਾਹਾ ਪਹੁੰਚਾਇਆ ਹੈ । ਉਹਨਾਂ ਆਖਿਆ ਕਿ ਮੁਫਤ ਬਿਜਲੀ ਦੀ ਸਕੀਮ ਜਿੱਥੇ ਹਰੇਕ ਵਿਅਕਤੀ ਲਈ ਲਾਭਕਾਰੀ ਸਿੱਧ ਹੋਈ ਹੈ ਉੱਥੇ ਭਰਿਸ਼ਟਾਚਾਰ ਤੇ ਵੀ ਸਖਤ ਕਾਰਵਾਈ ਕੀਤੀ ਗਈ ਹੈ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹਈਆ ਕਰਵਾਇਆ ਗਿਆ ਹੈ। ਉਨਾਂ ਆਖਿਆ ਕਿ ਇਹ ਇੱਕ ਬਦਲਾਅ ਦੀ ਰਾਜਨੀਤੀ ਹੈ ਅਤੇ ਇਹ ਬਦਲਾਅ ਹੁਣ ਆਮ ਲੋਕਾਂ ਦੇ ਰੋਜ਼ਮਰਾ ਦੇ ਜੀਵਨ ਵਿੱਚ ਦਿਖਣ ਲੱਗਿਆ ਹੈ ਕਿਉਂਕਿ ਬਿਹਤਰ ਪ੍ਰਸ਼ਾਸਨ ਦਾ ਲਾਭ ਹੁਣ ਲੋਕਾਂ ਨੂੰ ਮਿਲਣ ਲੱਗਿਆ ਹੈ।