logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਐਮ.ਐਲ.ਏ. ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਤੇ ਕੀਤਾ ਯੋਗ

ਐਮ.ਐਲ.ਏ. ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਤੇ ਕੀਤਾ ਯੋਗ

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 500 ਤੋਂ ਵੱਧ ਜ਼ਿਲ੍ਹਾ ਵਾਸੀਆਂ ਨੇ ਕੀਤੀ ਸ਼ਮੂਲੀਅਤ

ਫਿਰੋਜ਼ਪੁਰ, 21 ਜੂਨ 2025: ( Jive Punjab) 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਿਰੋਜ਼ਪੁਰ ਛਾਉਣੀ ਸਥਿਤ ਕੰਟੋਨਮੈਂਟ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਸਾਲ ਦੇ ਯੋਗ ਦਿਵਸ ਦਾ ਥੀਮ "ਯੋਗ ਫਾਰ ਵਨ ਅਰਥ, ਵਨ ਹੈਲਥ' ਭਾਵ ਇਕ ਪ੍ਰਿਥਵੀ ਤੇ ਇਕ ਸਿਹਤ ਲਈ ਯੋਗ' ਸੀ। ਇਸ ਯੋਗ ਦਿਵਸ ਮੌਕੇ ਵਿਧਾਇਕ ਹਲਕਾ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡਾ. ਅਮਨਦੀਪ ਕੌਰ ਗੋਸਲ ਧਰਮਪਤਨੀ ਵਿਧਾਇਕ ਰਣਬੀਰ ਸਿੰਘ ਭੁੱਲਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਕੇ ਜ਼ਿਲ੍ਹਾ ਵਾਸੀਆਂ ਨਾਲ ਯੋਗ ਅਭਿਆਸ ਕੀਤਾ।

ਇਸ ਮੌਕੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ 'ਚ ਇਨਸਾਨ ਮਾਨਸਿਕ ਤਣਾਅ ਸਮੇਤ ਕਈ ਤਰ੍ਹਾਂ ਦੀਆਂ ਹੋਰ ਸਰੀਰਕ ਬਿਮਾਰੀਆਂ ਦੀ ਗ੍ਰਿਫਤ ਵਿੱਚ ਆ ਜਾਂਦਾ ਹੈ। ਇਸ ਦੌੜ ਭਰੀ ਜ਼ਿੰਦਗੀ 'ਚ ਜਦੋਂ ਤੱਕ ਉਸ ਨੂੰ ਇਸ ਸਭ ਦੀ ਸਮਝ ਆਉਂਦੀ ਹੈ ਤਾਂ ਸਮਾਂ ਉਸ ਦੇ ਹੱਥ 'ਚੋਂ ਨਿਕਲ ਚੁੱਕਾ ਹੁੰਦਾ ਹੈ। ਅਜਿਹੇ 'ਚ ਹਰ ਇਨਸਾਨ ਨੂੰ ਆਪਣੇ ਕੰਮਾਂ-ਕਾਰਾਂ 'ਚੋਂ ਕੁੱਝ ਸਮਾਂ ਆਪਣੀ ਸਿਹਤ ਲਈ ਵੀ ਕੱਢਣਾ ਚਾਹੀਦਾ ਹੈ ਤੇ ਯੋਗ ਤੇ ਕਸਰਤ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਨਾਉਣਾ ਚਾਹੀਦਾ ਹੈ ਤਾਂ ਕਿ ਆਪਣੇ ਆਪ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਖਿਆ ਜਾ ਸਕੇ। ਯੋਗ ਨਾਲ ਨਾ ਕੇਵਲ ਇਨਸਾਨ ਸਰੀਰਕ ਤੌਰ 'ਤੇ ਹੀ ਰਿਸ਼ਟ-ਪੁਸ਼ਟ ਰਹਿੰਦਾ ਹੈ, ਬਲਕਿ ਮਾਨਸਿਕ ਤੌਰ 'ਤੇ ਵੀ ਉਹ ਮਜ਼ਬੂਤ ਬਣਦਾ ਹੈ। ਇਨਸਾਨੀ ਜ਼ਿੰਦਗੀ 'ਚ ਯੋਗ ਦੀ ਇਸੇ ਮਹੱਤਤਾ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਪੱਧਰ 'ਤੇ 21 ਜੂਨ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਵਜੋਂ ਮਨਾਇਆ ਜਾਣ ਲੱਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ "ਸੀ.ਐਮ. ਦੀ ਯੋਗਸ਼ਾਲਾ" ਤਹਿਤ ਤੰਦਰੁਸਤ, ਹੱਸਦੇ ਵੱਸਦੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਰਾਜ ਦੇ ਨਾਗਰਿਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾਂਦੀਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਤਰ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਬਚਣ ਲਈ ਇਨਸਾਨ ਨੂੰ ਜਿੱਥੇ ਆਪਣੀਆਂ ਖਾਣ-ਪੀਣ ਸੰਬੰਧੀ ਆਦਤਾਂ ਨੂੰ ਸੁਧਾਰਨ ਦੀ ਲੋੜ ਹੈ, ਉੱਥੇ ਨਾਲ ਹੀ ਯੋਗ ਨੂੰ ਵੀ ਅਪਣਾਉਣਾ ਚਾਹੀਦਾ ਹੈ। ਯੋਗ ਕਰਨ ਵਾਲਾ ਵਿਅਕਤੀ ਦੂਸਰੇ ਵਿਅਕਤੀਆਂ ਤੋਂ ਵਧੇਰੇ ਰਿਸ਼ਟ-ਪੁਸ਼ਟ ਤੇ ਚੁਸਤ ਹੁੰਦਾ ਹੈ ਤੇ ਉਹ ਸਾਰਾ ਦਿਨ ਖੁਦ ਨੂੰ ਤਰੋ-ਤਾਜ਼ਾ ਮਹਿਸੂਸ ਕਰਦਾ ਹੈ।
ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਯੋਗ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਵਾਲਾ ਇਨਸਾਨ ਇਕ ਤੰਦਰੁਸਤ ਸ਼ਰੀਰ ਤੇ ਦਿਮਾਗ ਦਾ ਮਾਲਕ ਹੁੰਦਾ ਹੈ। ਉਨ੍ਹਾਂ ਕਿਹਾ ਉਨ੍ਹਾਂ ਕਿਹਾ ਕਿ ਅੱਜਕਲ ਦੇ ਤੇਜ਼ ਤਰਾਰ ਮਸ਼ੀਨੀ ਯੁੱਗ ਵਿੱਚ ਯੋਗ ਕਈ ਤਰ੍ਹਾਂ ਦੀਆਂ ਮਾਨਸਿਕ ਅਤੇ ਸ਼ਰੀਰਕ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਮਨ ਸ਼ਾਂਤ ਤੇ ਇਕਾਗਰਚਿਤ ਰਹਿੰਦਾ ਹੈ। ਇਸ ਵਾਰ ਦੇ ਯੋਗ ਦਿਵਸ ਦਾ ਥੀਮ ਬਹੁਤ ਹੀ ਖਾਸ ਹੈ ਤੇ ਇਸ ਨੂੰ ਧਰਤੀ ਤੇ ਵਾਤਾਵਰਨ ਨਾਲ ਜੋੜਿਆ ਗਿਆ ਹੈ। ਇਸ ਵਾਰ ਦਾ ਥੀਮ ਯੋਗ ਫਾਰ ਵਨ ਅਰਥ, ਵਨ ਹੈਲਥ' ਭਾਵ ਇਕ ਪ੍ਰਿਥਵੀ ਤੇ ਇਕ ਸਿਹਤ ਲਈ ਯੋਗ' ਚੁਣਿਆ ਗਿਆ ਹੈ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਯੋਗ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ ਹੈ।

ਇਸ ਸਮਾਗਮ ਵਿੱਚ 500 ਦੇ ਕਰੀਬ ਲੋਕਾਂ ਨੇ ਬੜੇ ਉਤਸ਼ਾਹ ਨਾਲ ਆਪਣੀ ਭਾਗੀਦਾਰੀ ਦਰਜ ਕਰਵਾਈ। ਆਏ ਹੋਏ ਮੁੱਖ ਮਹਿਮਾਨਾਂ ਨੂੰ ਬੂਟੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ ਅਤੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਵੀ ਦਿੱਤਾ ਗਿਆ ।


ਇਸ ਦੌਰਾਨ ਯੋਗਾਚਾਰਿਆ ਪ੍ਰਮੋਦ ਮੋਂਗਾ ਨੇ ਯੋਗ ਦੇ ਵੱਖ-ਵੱਖ ਆਸਨਾਂ ਦੀ ਵਿਆਖਿਆ ਕੀਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਇਹ ਆਸਨ ਪ੍ਰਾਣਾਯਾਮ ਅਤੇ ਧਿਆਨ ਨਾਲ ਮਿਲ ਕੇ ਵਿਅਕਤੀ ਨੂੰ ਸ਼ਰੀਰਕ, ਮਾਨਸਿਕ ਤੌਰ 'ਤੇ ਤੰਦਰੁਸਤ ਅਤੇ ਅਧਿਆਤਮਿਕ ਤੌਰ 'ਤੇ ਜਾਗਦੇ ਰਹਿਣ ਵਿਚ ਮਦਦ ਕਰਦੇ ਹਨ।

ਇਸ ਮੌਕੇ ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿ) ਡਾ. ਨਿਧੀ ਕੁਮੁਦ ਬੰਬਾਹ, ਮਿਸ ਲਿੰਧਿਯਾ ਆਈ.ਏ.ਐਸ. (ਅੰਡਰ ਟ੍ਰੇਨਿੰਗ), ਐਸ.ਡੀ.ਐਮ. ਫਿਰੋਜ਼ਪੁਰ ਗੁਰਮੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਐਸਪੀ ਨਵੀਨ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਡਿਪਟੀ ਡੀ.ਈ.ਓ. ਡਾ. ਸਤਿੰਦਰ ਸਿੰਘ, ਜ਼ਿਲਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਡਾ. ਰੁਪਿੰਦਰ ਦੀਪ ਸਿੰਘ, ਜ਼ਿਲਾ ਕੁਆਰਡੀਨੇਟਰ ਸੀਐਮ ਦੀ ਯੋਗਸ਼ਾਲਾ ਅਮਨਪ੍ਰੀਤ ਕੌਰ, ਯੋਗਾ ਟਰੇਨਰ ਨਵਨੀਸ਼ ਕੰਬੋਜ, ਪਰਵਿੰਦਰ ਸਿੰਘ, ਪੂਰਨ ਸਿੰਘ ਤੇ ਬਲਜਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ 'ਚ ਲੋਕਾਂ ਵੱਲੋਂ ਯੋਗ ਸਮਾਗਮਾਂ 'ਚ ਸ਼ਿਰਕਤ ਕਰਕੇ ਸਿਹਤਮੰਦ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੱਤਾ ਗਿਆ।

*****

102
3340 views

Comment