ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਨਤੀਜਾ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਨਤੀਜਾ 23 ਜੂਨ 2025 ਨੂੰ ਐਲਾਨਿਆ ਗਿਆ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ 10,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਦੂਜੇ ਸਥਾਨ 'ਤੇ ਰਹੇ। ਭਾਜਪਾ ਦੇ ਜੀਵਨ ਗੁਪਤਾ ਤੀਜੇ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਸਥਾਨ 'ਤੇ ਰਹੇ। ਇਹ ਚੋਣ 'ਆਪ' ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਕਰਵਾਈ ਗਈ ਸੀ। 'ਆਪ' ਦੀ ਜਿੱਤ ਨੇ ਅਰਵਿੰਦ ਕੇਜਰੀਵਾਲ ਲਈ ਰਾਜ ਸਭਾ ਦਾ ਰਾਹ ਖੋਲ੍ਹਿਆ ਹੈ।Tricity Times