logo

ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਐਲਾਨੇ ਸੂਬਾ ਸਰਕਾਰ- ਗੁਰਬਾਜ਼ ਸਿੰਘ ਸਿੱਧੂ।

ਤਲਵੰਡੀ ਸਾਬੋ, 24 ਜੂਨ (ਗੁਰਜੰਟ ਸਿੰਘ ਨਥੇਹਾ)- ਧਾਰਮਿਕ ਅਤੇ ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਪਿਛਲੇ ਕਰੀਬ ਸਵਾ ਤਿੰਨ ਸਾਲਲਾਂ 'ਚ ਵਿਕਾਸ ਦਾ ਕੋਈ ਕਾਰਜ ਤਾਂ ਕੀ ਸੁਰੂ ਹੋਣਾ ਸੀ ਸਗੋਂ ਪੀਣ ਵਾਲੇ ਪਾਣੀ ਦੀ ਸੁਚਾਰੂ ਢੰਗ ਨਾਲ ਪੂਰਤੀ ਅਤੇ ਸੀਵਰੇਜ ਓਵਰਫਲੋ ਵਰਗੀਆਂ ਮੁਢਲੀਆਂ ਸਮੱਸਿਆਵਾਂ ਦੇ ਹੱਲ ਵੱਲ ਵੀ ਧਿਆਨ ਨਹੀਂ ਦਿੱਤਾ ਗਿਆ ਪਰ ਹੁਣ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਨਗਰ ਦੀ ਮਹੱਤਤਾ ਨੂੰ ਦੇਖਦਿਆਂ ਨਗਰ ਲਈ ਵਿਸ਼ੇਸ਼ ਆਰਥਿਕ ਪੈਕੇਜ ਐਲਾਨੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਸਪੁੱਤਰ ਅਤੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਕੀਤਾ। ਗੁਰਬਾਜ਼ ਸਿੰਘ ਸਿੱਧੂ ਜੋ ਪਿਛਲੇ ਦਿਨੀਂ ਇੱਕ ਹਾਦਸੇ ਦੌਰਾਨ ਸਾਢੇ ਚਾਰ ਸਾਲਾ ਬੱਚੇ ਸੁਖਤਾਜ ਸਿੰਘ ਦੇ ਅਕਾਲ ਚਲਾਣੇ 'ਤੇ ਮ੍ਰਿਤਕ ਬੱਚੇ ਦੇ ਦਾਦਾ ਦਰਸ਼ਨ ਸਿੰਘ ਗਿੱਲ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਿਸ਼ੇਸ਼ ਤੌਰ 'ਤੇ ਪੁੱਜੇ ਸਨ ਨੇ ਬਾਅਦ ਚ ਆਮ ਲੋਕਾਂ ਅਤੇ ਵਰਕਰਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਹਾਜ਼ਰੀ ਭਰੀ। ਦੌਰੇ ਉਪਰੰਤ ਗੱਲਬਾਤ ਕਰਦਿਆਂ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਪਿਛਲੇ ਸਵਾ ਤਿੰਨ ਸਾਲ ਦੌਰਾਨ ਨਗਰ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਵੀ ਧਿਆਨ ਨਹੀ ਦਿੱਤਾ ਗਿਆ। ਨਗਰ ਦੇ ਕਈ ਵਾਰਡਾਂ 'ਚ ਸੀਵਰੇਜ ਓਵਰਫਲੋ ਅਜੇ ਵੀ ਸਮੱਸਿਆ ਬਣਿਆ ਹੋਇਆ ਹੈ, ਨਗਰ ਦੇ ਪਾਰਕ ਸਾਂਭ ਸੰਭਾਲ ਖੁਣੋ ਵੀਰਾਨ ਹੁੰਦੇ ਜਾ ਰਹੇ ਹਨ। ਉਨਾਂ ਕਿਹਾ ਕਿ ਦਮਦਮਾ ਸਾਹਿਬ ਵਿਖੇ ਦੇਸ਼ ਵਿਦੇਸ਼ 'ਚੋਂ ਸ਼ਰਧਾਲੂ ਆਉਂਦੇ ਹਨ ਪਰ ਹਾਲਾਤ ਇਹ ਨੇ ਕਿ ਤਖਤ ਸਾਹਿਬ ਵੱਲ ਜਾਂਦੇ ਰਸਤਿਆਂ ਦੇ ਸੁੰਦਰੀਕਰਨ ਵਾਸਤੇ ਫੰਡ ਲਿਆਉਣ ਲਈ 'ਚ ਸਰਕਾਰ ਦੇ ਨੁਮਾਇੰਦੇ ਫੇਲ੍ਹ ਰਹੇ ਹਨ। ਪਰ ਹੁਣ ਜਦੋਂ ਇਸ ਸਰਕਾਰ ਦੇ ਪੌਣੇ ਦੋ ਸਾਲ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ ਤਾਂ ਸਰਕਾਰ ਦੇ ਨੁਮਾਇੰਦਿਆਂ ਦਾ ਫਰਜ਼ ਬਣਦਾ ਹੈ ਕਿ ਉਹ ਨਗਰ ਲਈ ਵਿਸ਼ੇਸ਼ ਆਰਥਿਕ ਪੈਕੇਜ ਲੈ ਕੇ ਆਉਣ।ਇਸ ਮੌਕੇ ਸੀ. ਕਾਂਗਰਸੀ ਆਗੂ ਸੁਖਬੀਰ ਸਿੰਘ ਚੱਠਾ, ਜੱਟਮਹਾਂ ਸਭਾ ਹਲਕਾ ਪ੍ਰਧਾਨ ਮਨਜੀਤ ਲਾਲੇਆਣਾ, ਡੂੰਗਰ ਸਿੰਘ ਸੀਂਗੋ, ਕ੍ਰਿਸ਼ਨ ਯਾਦਵ, ਜਸਪਾਲ ਸਿੰਘ ਭਗਵਾਨਪੁਰਾ, ਹੈਪੀ ਬਹਿਮਣ, ਜਗਤਾਰ ਨੰਬਰਦਾਰ ਭਾਗੀਵਾਂਦਰ, ਹਰਜਿੰਦਰ ਸਿੰਘ ਜਿੰਦਾ ਜੀਵਨ ਸਿੰਘ ਵਾਲਾ, ਅੰਮ੍ਰਿਤਪਾਲ ਸਿੰਘ ਜੀਵਨ ਸਿੰਘ ਵਾਲਾ, ਗੁਰਾਂਦਿੱਤਾ ਸਿੰਘ ਸੀਂਗੋ, ਗੋਰਾ ਵਕੀਲ ਲਾਲੇਆਣਾ, ਨੈਬ ਸਿੰਘ ਸਰਾਂ, ਬਿੰਦਰ ਸਿੰਘ ਨਥੇਹਾ, ਅਮਰ ਸਿੰਘ, ਬੱਗਾ ਸਿੰਘ ਆਦਿ ਆਗੂ ਮੌਜੂਦ ਸਨ।

1
0 views