logo

ਬਾਲ ਭਿੱਖਿਆ/ਰੈਗ ਪਿਕਿੰਗ ਖਿਲਾਫ ਕੀਤੀ ਚੈਕਿੰਗ ਬਾਲ ਭਿੱਖਿਆ/ ਰੈਗ ਪਿਕਿੰਗ ਖਿਲਾਫ ਟੋਲ ਫਰੀ ਨੰਬਰ 1098 ਤੇ ਦਿੱਤੀ ਜਾ ਸਕਦੀ ਹੈ ਸੂਚਨਾ



ਫਰੀਦਕੋਟ 27ਜੂਨ ( ਪ੍ਰਬੋਧ ਕੁਮਾਰ) ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੀ ਯੋਗ ਅਗਵਾਈ ਹੇਠ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸੁਮਨਦੀਪ ਸਿੰਘ ਵੱਲੋਂ ਜਿਲ੍ਹਾ ਟਾਸਕ ਫੋਰਸ ਦੇ ਸਹਿਯੋਗ ਨਾਲ ਫਰੀਦਕੋਟ ਵਿਖੇ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ।

ਇਸ ਦੌਰਾਨ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਬਾਲ ਭਿੱਖਿਆ /ਰੈਗ ਪਿਕਿੰਗ (ਕੂੜੇ ਦੇ ਢੇਰ ਵਿੱਚੋਂ ਸਮਾਨ ਚੁੱਕਣਾ) ਕਰਵਾਉਂਣ ਵਾਲੇ ਵਿਅਕਤੀ ਖਿਲਾਫ ਜੁਵੇਨਾਇਲ ਜਸਟਿਸ ਐਕਟ ਦੇ ਸੈਕਸ਼ਨ 76 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਕਿਸੇ ਨੂੰ ਕਿਤੇ ਵੀ ਬਾਲ ਭਿੱਖਿਆ/ ਰੈਗ ਪਿਕਿੰਗ (ਕੂੜੇ ਦੇ ਢੇਰ ਵਿੱਚੋਂ ਸਮਾਨ ਚੁੱਕਣਾ) ਕਰਦਾ ਕੋਈ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਪੁਲਿਸ ਵਿਭਾਗ ਦੇ ਨੁਮਾਇਦੇ, ਸਿੱਖਿਆ ਵਿਭਾਗ ਦੇ ਨੁਮਾਇਦੇ ਅਤੇ ਚਾਈਲਡ ਹੈਲਪ ਲਾਈਨ ਦੇ ਨੁਮਾਇਦੇ ਹਾਜ਼ਰ ਸਨ।

4
590 views