logo

ਪਿੰਡ ਘਰਾਲਾ ਦੀ 80 ਏਕੜ ਜ਼ਮੀਨ ਐਕਵਾਇਰ ਕਰਨ ਵਿਰੁੱਧ ਐਸਕੇਐਮ ਵੱਲੋਂ ਦੋ ਜੁਲਾਈ ਨੂੰ ਰੈਲੀ ਦਾ ਐਲਾਨ

ਗੁਰਦਾਸਪੁਰ, 27 ਜੂਨ (ਜਤਿੰਦਰ ਬੈਂਸ) ਅੱਜ ਸਥਾਨਕ ਸ਼ਹੀਦ ਬਲਜੀਤ ਸਿੰਘ ਭਵਨ ਆਰਐਮਪੀ (ਆਈ) ਦਫ਼ਤਰ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਲਖਿੰਦਰ ਸਿੰਘ ਮੰਜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਿੰਡ ਘਰਾਲਾ ਦੀ 80 ਏਕੜ ਜ਼ਮੀਨ ਸ਼ਹਿਰੀ ਵਿਕਾਸ ਮਹਿਕਮੇ ਵੱਲੋਂ ਲੈਂਡ ਪੂਲਿੰਗ ਤਹਿਤ ਐਕਵਾਇਰ ਕਰਨ ਦੇ ਵਿਰੋਧ 'ਚ ਰਣਨੀਤੀ ਤੈਅ ਕੀਤੀ ਗਈ।
ਮੀਟਿੰਗ ਨੂੰ ਕਿਸਾਨ ਆਗੂਆਂ ਮੱਖਣ ਸਿੰਘ ਕੁਹਾੜ, ਰਾਜ ਗੁਰਵਿੰਦਰ ਸਿੰਘ ਲਾਡੀ, ਬਲਬੀਰ ਸਿੰਘ ਕੱਤੋਵਾਲ, ਮੰਗਤ ਸਿੰਘ ਜੀਵਨ ਚੱਕ, ਗੁਰਦੀਪ ਸਿੰਘ ਮੁਸਤਫਾਬਾਦ, ਰਘਬੀਰ ਸਿੰਘ ਚਾਹਲ, ਗੁਰਮੁੱਖ ਸਿੰਘ ਖਹਿਰਾ ਕੋਟਲੀ, ਕੁਲਜੀਤ ਸਿੰਘ ਸਿੱਧਵਾਂ ਜਮੀਤਾ ਅਤੇ ਘਰਾਲਾ ਸੰਘਰਸ਼ ਕਮੇਟੀ ਦੇ ਆਗੂ ਦਵਿੰਦਰ ਸਿੰਘ ਸੋਨਾ ਘਰਾਲਾ' ਅਤੇ ਰਣਜੀਤ ਸਿੰਘ ਰਾਣਾ ਨੇ ਕਰਦੇ ਕਿਹਾ ਕ ਸਰਕਾਰ ਜ਼ਮੀਨ ਗਰੀਬ ਕਿਸਾਨਾਂ ਤੋਂ ਸੱਸਤੇ ਭਾਅ 'ਤੇ ਲੈ ਕੇ ਵੱਧ ਮੁੱਲ 'ਤੇ ਵੇਚ ਕੇ ਮੁਨਾਫ਼ਾ ਕਮਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕੀਤਾ ਉੱਚ ਅਧਿਕਾਰੀਆਂ ਨੂੰ ਸਪਸ਼ਟ ਦੱਸਿਆ ਹੈ ਕਿ ਕਿਸਾਨ ਕਿਸੇ ਵੀ ਕੀਮਤ 'ਤੇ ਜ਼ਮੀਨ ਨਹੀਂ ਦੇਣਗੇ।
ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਇਸ ਸਬੰਧੀ ਪਿੰਡ ਘਰਾਲਾ ਵਿਖੇ 2 ਜੁਲਾਈ ਨੂੰ ਸਵੇਰੇ 11 ਵਜੇ ਰੈਲੀ ਕੀਤੀ ਜਾਵੇਗੀ। ਜਿਸਦਾ ਪ੍ਰਬੰਧ ਦੀ ਪਿੰਡ ਘਰਾਲਾ ਦੀ 11 ਮੈਂਬਰੀ ਸੰਘਰਸ਼ ਕਮੇਟੀ ਵੱਲੋਂ ਕੀਤਾ ਜਾਵੇਗਾ। ਇਹ ਵੀ ਫੈਸਲਾ ਕੀਤਾ ਗਿਆ ਕਿ 9 ਜੁਲਾਈ ਦੀ ਦੇਸ਼ ਵਿਆਪੀ ਸਾਂਝੀ ਟਰੇਡ ਯੂਨੀਅਨ ਦੀ ਹੜਤਾਲ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਟਰੇਡ ਯੂਨੀਅਨ ਆਗੂਆਂ ਸ਼ਿਵ ਕੁਮਾਰ, ਗੁਰਮੀਤ ਸਿੰਘ ਬਖਤਪੁਰ, ਮੁਰਾਰੀ ਲਾਲ, ਸੁਭਾਸ਼ ਕੈਰੇ, ਧਿਆਨ ਸਿੰਘ ਠਾਕੁਰ, ਵਿਜੇ ਸੋਹਲ ਆਦਿ ਤੋਂ ਇਲਾਵਾ ਜਗਜੀਤ ਸਿੰਘ ਜੱਗਾ, ਬਲਪ੍ਰੀਤ ਸਿੰਘ ਪ੍ਰਿੰਸ, ਗੁਰਮੀਤ ਸਿੰਘ ਥਾਣੇਵਾਲ ,ਮੱਖਣ ਸਿੰਘ ਤੱਬੜ, ਬਲਬੀਰ ਸਿੰਘ ਉੱਚਾ ਧਕਾਲਾ, ਪਲਵਿੰਦਰ ਸਿੰਘ ਹਾਜ਼ਰ ਸਨ।

1
0 views