logo

ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਅਤੇ ਹੈਲਥ ਫਾਰ ਆਲ ਸੁਸਾਇਟੀ ਨੇ 300 ਬਣਾਏ ਮੁਫ਼ਤ ਆਯੁਸ਼ਮਾਨ ਭਾਰਤ ਕਾਰਡ:


ਫਰੀਦਕੋਟ 6 ਜੁਲਾਈ(ਪ੍ਰਬੋਧ ਕੁਮਾਰ) ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਅਤੇ ਹੈਲਥ ਫਾਰ ਆਲ ਸੁਸਾਇਟੀ ਫਰੀਦਕੋਟ ਵੱਲੋਂ ਸਿਹਤ ਵਿਭਾਗ ਜਿਲ੍ਹਾ ਫਰੀਦਕੋਟ ਦੇ ਸਹਿਯੋਗ ਨਾਲ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦਾ ਮੁਫ਼ਤ ਕੈਂਪ ਗੁਰੂਦਆਰਾ ਭਾਈ ਲੱਧਾ ਸਿੰਘ ਡੋਗਰ ਬਸਤੀ ਫਰੀਦਕੋਟ ਵਿਖੇ ਡਾ: ਵਿਸ਼ਵਦੀਪ ਗੋਇਲ ਡੀ. ਐਮ. ਸੀ.,ਪ੍ਰਧਾਨ ਹੈਲਥ ਫਾਰ ਆਲ ਸੁਸਾਇਟੀ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਦੇ ਪ੍ਰਧਾਨ ਸ਼੍ਰੀ ਸੁਰੇਸ਼ ਅਰੋੜਾ ਦੀ ਅਗਵਾਈ ਵਿੱਚ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਾ: ਚੰਦਰ ਸ਼ੇਖਰ ਸਿਵਲ ਸਰਜਨ ਫਰੀਦਕੋਟ ਨੇ ਕੀਤਾ। ਡਾ: ਵਿਸ਼ਵਦੀਪ ਗੋਇਲ ਡੀ. ਐਮ. ਸੀ. ਨੇ ਮੁੱਖ ਮਹਿਮਾਨ ਸਿਵਲ ਸਰਜਨ ਫਰੀਦਕੋਟ ਡਾ: ਚੰਦਰ ਸ਼ੇਖਰ ਨੂੰ ਜੀ ਆਇਆਂ ਨੂੰ ਕਿਹਾ।ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਡਾ:ਚੰਦਰ ਸ਼ੇਖਰ ਨੇ ਕਿਹਾ ਕਿ ਜ਼ੋ ਕਾਰਡ ਅੱਜ ਇਸ ਕੈਂਪ ਵਿੱਚ ਬਣਾਏ ਜਾ ਰਹੇ ਹਨ ਇਸ ਕਾਰਡ ਨਾਲ ਕਾਰਡ ਧਾਰਕ ਆਪਣਾ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਣਗੇ।ਉਹਨਾ ਹਾਜ਼ਰੀਨ ਨੂੰ ਅਪੀਲ ਕੀਤੀ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ ਸਾਨੂੰ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਅਪੀਲ ਕੀਤੀ।ਉਹਨਾ ਦੋਵੇਂ ਸਮਾਜ ਸੇਵੀ ਸੰਸਥਾਵਾਂ ਹੈਲਥ ਫਾਰ ਆਲ ਸੁਸਾਇਟੀ ਅਤੇ ਕ੍ਰਿਸ਼ਨਾ ਵੰਤਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਦੋਵੇਂ ਸਮਾਜ ਸੇਵੀ ਸੰਸਥਾਵਾਂ ਪਿੱਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਸ਼ਲਾਘਾਯੋਗ ਕਾਰਜ ਕਰ ਰਹੀਆਂ ਹਨ। ਡਾ: ਵਿਸ਼ਵਦੀਪ ਗੋਇਲ ਡੀ ਐਮ ਸੀ ਨੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸ਼ਲਾਘਾਯੋਗ ਹਨ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਅਨੇਕਾਂ ਸਹੂਲਤਾਂ ਬਿਲਕੁੱਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ।ਡਾ: ਵਿਸ਼ਵਦੀਪ ਗੋਇਲ ਅਤੇ ਸ਼੍ਰੀ ਸੁਰੇਸ਼ ਅਰੋੜਾ ਨੇ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਂਪ ਦੌਰਾਨ 300 ਦੇ ਕਰੀਬ ਲੋੜਵੰਦਾਂ ਦੇ ਮੁਫ਼ਤ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ।ਉਹਨਾ ਦੱਸਿਆ ਕਿ ਕੈਂਪ ਦੌਰਾਨ 70 ਸਾਲ ਤੋਂ ਵੱਧ ਉਮਰ ਦੇ,ਨੀਲੇ ਕਾਰਡਾਂ ਵਾਲੇ ਅਤੇ ਜੈ ਫਾਰਮ ਵਾਲੇ ਵਿਅਕਤੀਆਂ ਦੇ ਕਾਰਡ ਬਣਾਏ ਗਏ।ਗੁਰੂਦੁਆਰਾ ਲੱਧਾ ਸਿੰਘ ਡੋਗਰ ਬਸਤੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਿਵਲ ਸਰਜਨ ਫਰੀਦਕੋਟ ਡਾ:ਚੰਦਰ ਸ਼ੇਖਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਜੀਤ ਸਿੰਘ ਸਿੱਧੂ ਅਤੇ ਪ੍ਰੋਜੈਕਟ ਚੇਅਰਮੈਨ ਜਸਵਿੰਦਰ ਸਿੰਘ ਕੈਂਥ ਨੇ ਸਭਨਾ ਦਾ ਧੰਨਵਾਦ ਕੀਤਾ।ਜਗਮੀਤ ਸਿੰਘ ਅਤੇ ਧਰਮਿੰਦਰ ਸਿੰਘ ਨੇ ਕਾਰਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਇਸ ਮੌਕੇ ਤੇ ਮਨਜੀਤ ਸਿੰਘ ਟਹਿਣਾ,ਜਸਵੰਤ ਸਿੰਘ,ਇੰਦਰ ਜੀਤ ਸਿੰਘ,ਹਰਮਿੰਦਰ ਸਿੰਘ ਮਿੰਦਾ,ਕਿਰਨ ਲਤਾ ਜੈਨ,ਸੰਜੀਵਨ ਜੈਨ ,ਰਾਕੇਸ਼ ਗੁਪਤਾ,ਹਰਿੰਦਰ ਕੈਂਥ,ਰਾਜੇਸ਼ ਗੁਪਤਾ,ਪਰਮਿੰਦਰ ਸਿੰਘ ਬਰਾੜ,ਰਾਕੇਸ਼ ਗਾਂਧੀ, ਗੁਰਮੁੱਖ ਸਿੰਘ ਅਤੇ ਕਰਤਾਰ ਸਿੰਘ ਹਾਜਰ ਸਨ।

16
650 views