ਬਰਸਾਤਾਂ ਦੇ ਮੌਸਮ ਵਿੱਚ ਵੱਧ ਤੋਂ ਵੱਧ ਦਰਖਤ ਲਗਾਓ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ, ਜੋਗਿੰਦਰ ਸ਼ਹਿਜ਼ਾਦ
ਜੋਧਾ (ਜਸਪ੍ਰੀਤ ਮਾਨ) ਦਿਨੋ ਦਿਨ ਵੱਧ ਰਹੀ ਗਰਮੀ ਤੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਾਨੂੰ ਵੱਧ ਤੋਂ ਵੱਧ ਦਰਖਤ ਲਗਾਉਣੇ ਚਾਹੀਦੇ ਹਨ ਇਨਾ ਸ਼ਬਦਾਂ ਦਾ ਪ੍ਰਗਟਾਵਾ ਜੋਗਿੰਦਰ ਸਿੰਘ ਸ਼ਹਿਜ਼ਾਦ ਨੇ ਕੀਤਾ
ਉਹਨਾਂ ਨੂੰ ਆਖਿਆ ਕਿ ਹਰ ਇਨਸਾਨ ਨੂੰ ਵੱਧ ਤੋਂ ਵੱਧ ਦਰਖਤ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀ ਪੀੜੀ ਨੂੰ ਕੋਈ ਦਿੱਕਤ ਨਾ ਆਵੇ ਤੇ ਜਿਹੜਾ ਵੀ ਅਸੀਂ ਫਲ ਫਰੂਟ ਖਾਂਦੇ ਹਾਂ ਉਹਨਾਂ ਦੇ ਬੀਜਾਂ ਨੂੰ ਸੁੱਟਣਾ ਨਹੀਂ ਚਾਹੀਦਾ ਬਲਕਿ ਕਿਤੇ ਵੀ ਸਫਰ ਕਰਦੇ ਹੋਏ ਨਾਲ ਲੈ ਕੇ ਜਾਣਾ ਚਾਹੀਦਾ ਹੈ ਤੇ ਰਸਤੇ ਵਿੱਚ ਉਹਨਾਂ ਬੀਜਾਂ ਨੂੰ ਸੁੱਟਦੇ ਰਹਿਣਾ ਚਾਹੀਦਾ ਤਾਂ ਜੋ ਬਰਸਾਤਾਂ ਦੇ ਦਿਨਾਂ ਵਿੱਚ ਆਪਣੇ ਆਪ ਦਰਖਤ ਉੱਗ ਸਕਣ
ਉਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਾਨੂੰ ਦਰਖਤਾਂ ਦੀ ਕਟਾਈ ਨਹੀਂ ਕਰਨੀ ਚਾਹੀਦੀ ਤਾਂ ਜੋ ਭਵਿੱਖ ਵਿੱਚ ਸਾਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ