logo

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ 15 ਅਗਸਤ ਦੀ ਤਿਆਰੀ ਦਾ ਕੀਤਾ ਨਿਰੀਖਣ

7 ਅਗਸਤ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਵਲੋਂ ਅਜ਼ਾਦੀ ਦਿਵਸ ਦੀਆਂ ਚੱਲ ਰਹੀਆਂ ਤਿਆਰੀਆਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪੀ ਟੀ ਸੋਅ ਅਤੇ ਭੰਗੜਾ ਅਤੇ ਗਿੱਧਾ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਉਹਨਾਂ ਕਿਹਾ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਸਭ ਦੇ ਉਤਸ਼ਾਹ, ਮਿਹਨਤ ਅਤੇ ਲਗਨ ਨੂੰ ਸਲਾਮ ਕਰਦੀ ਹਾਂ। ਤੁਸੀਂ ਜਿਸ ਜਿੰਮੇਵਾਰੀ, ਅਨੁਸ਼ਾਸਨ ਅਤੇ ਉਤਸ਼ਾਹ ਨਾਲ ਆਪਣੀ ਤਿਆਰੀ ਕਰ ਰਹੇ ਹੋ, ਉਹ ਕਾਬਿਲ-ਏ-ਤਾਰੀਫ਼ ਹੈ।
ਇਸ ਮੋਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਲੈਕਚਰਾਰ ਰਾਜੇਸ਼ ਕੁਮਾਰ, ਲੈਕਚਰਾਰ ਕੁਲਵੀਰ ਸਿੰਘ, ਹਰਭਗਵਾਨ ਦਾਸ, ਭੁਪਿੰਦਰ ਸਿੰਘ ਤੱਗੜ, ਰਣਧੀਰ ਸਿੰਘ, ਗੁਰਲਾਲ ਸਿੰਘ, ਗੁਰਸੇਵਕ ਸਿੰਘ ਅਤੇ ਮਨਦੀਪ ਸਿੰਘ ਹਾਜ਼ਰ ਸਨ।

0
163 views