
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਰਾਖੀ ਮੇਕਿੰਗ ਤੇ ਕਾਰਡ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ਸ੍ਰੀ ਅਨੰਦਪੁਰ ਸਾਹਿਬ 8 ਅਗਸਤ (ਸਚਿਨ ਸੋਨੀ) ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਰੱਖੜੀ ਦਾ ਤਿਉਹਾਰ ਉਤਸ਼ਾਹ ਅਤੇ ਸੰਸਕਾਰਕ ਰੰਗਤ ਨਾਲ ਮਨਾਇਆ ਗਿਆ। ਇਸ ਮੌਕੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਭਰਪੂਰ ਭਾਗੀਦਾਰੀ ਨਿਭਾਈ।
ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ, ਰੱਖੜੀ ਦੀ ਮਹੱਤਤਾ ਬਾਰੇ ਕਵਿਤਾਵਾਂ ਅਤੇ ਭੈਣ-ਭਰਾ ਦੇ ਪਿਆਰ ਉਤੇ ਆਧਾਰਤ ਵਿਚਾਰ ਪੇਸ਼ ਕੀਤੇ ਗਏ। ਬੱਚਿਆਂ ਨੇ ਰੱਖੜੀ ਦੀ ਸੰਸਕਾਰਕ ਅਤੇ ਆਧਿਆਤਮਿਕ ਮਹੱਤਤਾ ਨੂੰ ਬੜੀ ਸੁੰਦਰਤਾ ਨਾਲ ਉਜਾਗਰ ਕੀਤਾ।
ਇਸ ਮੌਕੇ ਰਾਖੀ ਮੇਕਿੰਗ ਅਤੇ ਕਾਰਡ ਮੇਕਿੰਗ ਕੰਪਟੀਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਹੁਨਰ ਨੂੰ ਰੱਖੜੀਆਂ ਅਤੇ ਕਾਰਡਾਂ ਰਾਹੀਂ ਦਰਸਾਇਆ। ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਨੇ ਪੂਰੇ ਸਮਾਗਮ ਨੂੰ ਹੋਰ ਵੀ ਖ਼ਾਸ ਬਣਾਇਆ।
ਪ੍ਰਿੰਸੀਪਲ ਗੁਰਿੰਦਰ ਕੌਰ ਨੇ ਬੱਚਿਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ “ਸੰਸਕਾਰਕ ਤਿਉਹਾਰ ਨਵੀਂ ਪੀੜ੍ਹੀ ਨੂੰ ਆਪਣੇ ਰੂੜੀ-ਰਿਵਾਜ਼ਾਂ ਨਾਲ ਜੋੜਦੇ ਹਨ। ਅਸੀਂ ਯਤਨਸ਼ੀਲ ਹਾਂ ਕਿ ਵਿਦਿਆਰਥੀਆਂ ਨੂੰ ਪਾਠਕ੍ਰਮ ਨਾਲ ਨਾਲ ਸੰਸਕਾਰ ਵੀ ਪ੍ਰਾਪਤ ਹੋਣ।”
ਇਸ ਮੌਕੇ ਰਜਿੰਦਰ ਕੌਰ, ਸਤਿੰਦਰ ਕੌਰ, ਜਸਪ੍ਰੀਤ ਕੌਰ, ਕੰਵਲਜੀਤ ਕੌਰ, ਸ਼ਾਂਤੀ ਦੇਵੀ, ਸਪਨਾ ਰਾਣੀ, ਆਂਸ਼ੂ, ਨਰਿੰਦਰ ਕੌਰ, ਸੰਦੀਪ ਕੌਰ, ਮਮਤਾ ਦੇਵੀ, ਦੀਪਾਂਜਲੀ ਸ਼ਰਮਾ,ਰਵੀਇੰਦਰ ਕੌਰ,ਬਲਦੀਪ ਕੌਰ, ਹਰਜੀਤ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ।