logo

ਖਰੜ ਦੀ ਔਰਾ ਐਵੇਨਿਊ ਸੋਸਾਇਟੀ ਵਿੱਚ 79ਵਾਂ ਆਜ਼ਾਦੀ ਦਿਵਸ ਮਨਾਇਆ ਗਿਆ

ਖਰੜ, 15 ਅਗਸਤ 2025: ਔਰਾ ਐਵੇਨਿਊ ਸੋਸਾਇਟੀ, ਖਰੜ ਵਿੱਚ 79ਵਾਂ ਆਜ਼ਾਦੀ ਦਿਵਸ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸੋਸਾਇਟੀ ਦੇ ਸੀਨੀਅਰ ਮੈਂਬਰ ਸ. ਪ੍ਰਿਤਪਾਲ ਸਿੰਘ ਨੇ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਸਾਰਿਆਂ ਨੂੰ ਲੱਡੂ ਵੰਡੇ ਗਏ।
ਸੋਸਾਇਟੀ ਦੇ ਪ੍ਰਧਾਨ ਸ. ਮਨਦੀਪ ਸਿੰਘ ਅਤੇ ਜਨਰਲ ਸਕੱਤਰ ਸ਼੍ਰੀ ਚੰਦਰ ਸ਼ੇਖਰ ਨੇ ਮੁੱਖ ਮਹਿਮਾਨ ਸ. ਪ੍ਰਿਤਪਾਲ ਸਿੰਘ ਦਾ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਝੰਡਾ ਲਹਿਰਾਉਣ ਲਈ ਧੰਨਵਾਦ ਕੀਤਾ। ਸਮਾਗਮ ਵਿੱਚ ਸੋਸਾਇਟੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਇਸ ਮੌਕੇ ਨੂੰ ਯਾਦਗਾਰ ਬਣਾਇਆ।

8
4626 views