logo

ਡੀ.ਸੀ. ਦਫਤਰ ਐਂਪਲਾਈਜ਼ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ

ਸੰਗਰੂਰ, 21 ਅਗਸਤ ( ਨਵਜੋਤ ਜੋਸ਼ੀ ) ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐਸ., ਡਿਪਟੀ ਕਮਿਸ਼ਨਰ ਦਾ ਸੰਗਰੂਰ ਤੋਂ ਕਮਿਸ਼ਨਰ ਨਗਰ ਨਿਗਮ, ਜਲੰਧਰ ਵਜੋਂ ਤਬਾਦਲਾ ਹੋਣ 'ਤੇ ਡੀ.ਸੀ. ਦਫਤਰ ਐਂਪਲਾਈਜ਼ ਯੂਨੀਅਨ ਵੱਲੋਂ ਸ਼੍ਰੀ ਸੰਦੀਪ ਰਿਸ਼ੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਆਪਣੇ ਕਾਰਜ ਕਾਲ ਦੌਰਾਨ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਸਮੂਹ ਹਾਜ਼ਰੀਨ ਨੂੰ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਕਿਸੇ ਸਰਕਾਰੀ ਅਧਿਕਾਰੀ ਕੋਲ ਆਪਣੇ ਕੰਮ ਲਈ ਆਉਂਦਾ ਹੈ ਤਾਂ ਉਸ ਵਿਅਕਤੀ ਦਾ ਕੰਮ ਇਹ ਸਮਝ ਕੇ ਕੀਤਾ ਜਾਵੇ ਕਿ ਜੇਕਰ ਉਸ ਵਿਅਕਤੀ ਦੀ ਥਾਂ ਤੁਸੀਂ ਹੁੰਦੇ ਤਾਂ ਤੁਸੀਂ ਕਿਸੇ ਅਧਿਕਾਰੀ ਜਾਂ ਕਰਮਚਾਰੀ ਤੋਂ ਕਿਹੋ ਜਿਹੇ ਵਰਤਾਅ ਦੀ ਤਵੱਕੋ ਕਰਦੇ। ਇਸ ਮੌਕੇ ਡੀ.ਸੀ. ਦਫਤਰ ਐਂਪਲਾਈਜ਼ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਕਾਰਜਕਾਲ ਦੀ ਭਰਵੀਂ ਸ਼ਲਾਘਾ ਕੀਤੀ ਗਈ ਅਤੇ ਉਹਨਾਂ ਵੱਲੋਂ ਬਤੌਰ ਪ੍ਰਸ਼ਾਸਕ ਨਿਭਾਈ ਸੇਵਾ ਨੂੰ ਸਦਾ ਯਾਦ ਰੱਖੇ ਜਾਣ ਵਾਲੀ ਕਰਾਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦਾ ਵਿਸ਼ੇਸ਼ ਤੌਰ ਉੱਤੇ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਲਵਪ੍ਰੀਤ ਸਿੰਘ ਔਲਖ, ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਪ੍ਰਭਦੀਪ ਸਿੰਘ ਨੱਥੋਵਾਲ, ਸੁਪਰਡੈਂਟ ਗਰੇਡ-2 ਬਲਵਿੰਦਰ ਸਿੰਘ ਅੱਤਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

30
1196 views