logo

ਸਾਬਕਾ ਵਿਧਾਇਕ ਐੱਸ.ਆਰ.ਕਲੇਰ ਦੀ ਟੀਮ ਨੇ ਲੋਕਾਂ ਨੂੰ ਤਰਪਾਲਾਂ ਮੁਹੱਈਆ ਕਰਵਾਈਆਂ

ਜਗਰਾਓ-4 ਸਤੰਬਰ (ਸੁਖਜਿੰਦਰ) : ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੰਜਾਬ ਅੰਦਰ ਭਾਰੀ ਬਾਰਿਸ਼ ਹੋ ਰਹੀ ਹੈ। ਪੰਜਾਬ ਹੜਾਂ ਦੀ ਲਪੇਟ ਵਿੱਚ ਹੈ। ਪੰਜਾਬ ਅੰਦਰ ਵਗਦੇ ਸਾਰੇ ਦਰਿਆ ਖਤਰੇ ਦੇ ਨਿਸ਼ਾਨ ਤੇ ਚੱਲ ਰਹੇ ਹਨ। ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਜਗਰਾਉਂ ਅਤੇ ਆਸ ਪਾਸ ਦੇ ਪਿੰਡਾਂ ਦੇ ਕਈ ਲੋਕਾਂ ਦੇ ਘਰ ਢਹਿ ਚੁੱਕੇ ਹਨ ਅਤੇ ਜ਼ਿਆਦਾਤਰ ਲੋਕਾਂ ਦੇ ਘਰ ਚੋਅ ਰਹੇ ਹਨ । ਇਸ ਮੁਸ਼ਕਲ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐੱਸ ਆਰ ਕਲੇਰ ਅਤੇ ਉਨਾਂ ਦੀ ਟੀਮ ਦੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ ਅਤੇ ਸ਼੍ਰੀ ਕਲੇਰ ਦੇ ਪੀ ਏ ਸੁੱਖ ਸੰਧੂ ਨੇ ਮੋਰਚਾ ਸੰਭਾਲਿਆ। ਪੂਰੀ ਟੀਮ ਨੇ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਅਤੇ ਲੋੜਵੰਦ ਲੋਕਾਂ ਨੂੰ ਤਰਪਾਲਾਂ ਵੰਡੀਆਂ ਤਾਂ ਜੋ ਲੋਕ ਆਪਣੇ ਘਰਾਂ ਵਿੱਚ ਪਏ ਸਮਾਨ ਨੂੰ ਬਚਾ ਸਕਣ। ਇਸ ਮੌਕੇ ਐੱਸ ਆਰ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਉਨਾਂ ਦੀ ਟੀਮ ਇਸ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੇ ਲੋੜਵੰਦ ਨੂੰ ਬਣਦੀ ਸਹਾਇਤਾ ਦਿੱਤੀ ਜਾਵੇਗੀ।

9
702 views