
ਰੈਸੀਆਣਾ ਵਿਖੇ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਇਕੱਠ
ਸਗੰਠਨ ਸਿਰਜਨ ਅਭਿਆਨ ਤਹਿਤ ਚੋਹਲਾ ਸਾਹਿਬ ਬਲਾਕ ਵਿੱਚ ਕਾਂਗਰਸੀ ਵਰਕਰਾਂ ਦੀ ਮਹੱਤਵਪੂਰਨ ਮੀਟਿੰਗ
( ਡਾਕਟਰ ਬੁੱਗਾ )
ਖਡੂਰ ਸਾਹਿਬ ਹਲਕੇ ਦੇ ਬਲਾਕ ਚੋਹਲਾ ਸਾਹਿਬ ਦੇ ਕਾਂਗਰਸੀ ਵਰਕਰਾਂ ਵੱਲੋਂ ਸਗੰਠਨ ਸਿਰਜਨ ਅਭਿਆਨ ਤਹਿਤ ਰੈਸੀਆਣਾ ਪਿੰਡ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਸ਼੍ਰੀ ਰਮਨਜੀਤ ਸਿੰਘ ਸਿੱਕੀ ਜੀ ਵੱਲੋਂ ਕੀਤੀ ਗਈ। ਮੌਕੇ ‘ਤੇ ਵਰਕਰਾਂ ਦੀ ਵੱਡੀ ਗਿਣਤੀ ਹਾਜ਼ਰ ਸੀ ਜਿਨ੍ਹਾਂ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਨਿਸ਼ਠਾ ਦਾ ਦੁਹਰਾਵਾ ਕੀਤਾ।
ਇਸ ਮੀਟਿੰਗ ਵਿੱਚ AICC ਅਬਜ਼ਰਵਰ ਸ੍ਰੀ ਕੁਲਦੀਪ ਵਤਸ, PPCC ਅਬਜ਼ਰਵਰ ਸ੍ਰੀ ਇੰਦਰਬੀਰ ਸਿੰਘ ਬੁਲਾਰਿਆਂ, ਸ੍ਰੀ ਜਸਕਰਨ ਸਿੰਘ ਕਾਹਲੋਂ ਅਤੇ ਸ੍ਰੀ ਰਜਿੰਦਰ ਛਾਬੜਾ ਖਾਸ ਤੌਰ ‘ਤੇ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਵਰਕਰਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹਿੱਤਾਂ ਦੀ ਪਾਰਟੀ ਰਹੀ ਹੈ ਅਤੇ ਪੰਜਾਬ ਦੇ ਹਰੇਕ ਵਰਗ ਨੂੰ ਜੋੜ ਕੇ ਅੱਗੇ ਵਧਾਉਣ ਦਾ ਯਤਨ ਕਰਦੀ ਰਹੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਪਿੰਡ-ਪਿੰਡ, ਗਲੀ-ਗਲੀ ਪਹੁੰਚ ਕੇ ਲੋਕਾਂ ਨਾਲ ਸੰਪਰਕ ਜੋੜਿਆ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਸ਼੍ਰੀ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਨੇ ਕਿਹਾ ਕਿ ਹਰ ਇਕ ਵਰਕਰ ਨੂੰ ਆਪਣਾ ਯੋਗਦਾਨ ਪਾਰਟੀ ਦੇ ਸੰਗਠਨ ਲਈ ਦੇਣਾ ਹੋਵੇਗਾ ਅਤੇ ਲੋਕਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨੀ ਹੋਵੇਗੀ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜ ਕੇ ਸੰਗਠਨ ਨੂੰ ਹੋਰ ਵੀ ਮਜ਼ਬੂਤ ਬਣਾਇਆ ਜਾਵੇ।
ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸੰਗਠਨ ਮਜ਼ਬੂਤੀ ਵਾਸਤੇ ਪੂਰੀ ਤਰ੍ਹਾਂ ਯੋਗਦਾਨ ਦੇਣ ਦਾ ਭਰੋਸਾ ਦਿੱਤਾ। ਮੌਕੇ ‘ਤੇ ਪਾਰਟੀ ਵਰਕਰਾਂ ਵਿੱਚ ਨਵੀਂ ਉਰਜਾ ਅਤੇ ਜ਼ਜਬਾ ਵੇਖਣ ਨੂੰ ਮਿਲਿਆ।
ਇਹ ਮੀਟਿੰਗ ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਈ।