ਹਲਕਾ ਜਗਰਾਓਂ ਦੇ ਸਾਬਕਾ ਵਿਧਾਇਕ ਐੱਸ ਆਰ ਕਲੇਰ ਨੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬ ਲਈ ਕੀਤੀ ਅਰਦਾਸ
ਜਗਰਾਓਂ 27 ਸਤੰਬਰ- ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗਣ ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਐਮਰਜੈਂਸੀ ਅਤੇ ਨਿਊਰੋਸਰਜਰੀ ਟੀਮਾਂ ਦੁਆਰਾ ਉਨ੍ਹਾਂ ਦਾ ਤੁਰੰਤ ਮੁਲਾਂਕਣ ਕੀਤਾ ਗਿਆ। ਉਨ੍ਹਾਂ ਨੂੰ ਐਡਵਾਂਸਡ ਲਾਈਫ ਸਪੋਰਟ 'ਤੇ ਰੱਖਿਆ ਗਿਆ। ਜਿਸ ਦੌਰਾਨ ਉਹਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਉਹ ਇਸ ਸਮੇਂ ਵੈਂਟੀਲੇਟਰ ਸਪੋਰਟ 'ਤੇ ਹਨ ਅਤੇ ਨਜ਼ਦੀਕੀ ਨਿਗਰਾਨੀ ਹੇਠ ਗੰਭੀਰ ਹਾਲਤ ਵਿੱਚ ਹਨ। ਉਹਨਾਂ ਦੀ ਸਿਹਤਯਾਬੀ ਲਈ ਰਾਜਵੀਰ ਜਵੰਦਾ ਦੇ ਨਜ਼ਦੀਕੀ ਹਲਕਾ ਜਗਰਾਓਂ ਤੋਂ ਸਾਬਕਾ ਵਿਧਾਇਕ ਐੱਸ ਆਰ ਕਲੇਰ ਜੋ ਕੇ ਇਸ ਸਮੇਂ ਵਿਦੇਸ਼ ਵਿੱਚ ਹਨ ਉਹਨਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ।