logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਰੰਗਲਾ ਪੰਜਾਬ ਫੰਡ ਲਈ ਯੋਗਦਾਨ*

*ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਰੰਗਲਾ ਪੰਜਾਬ ਫੰਡ ਲਈ ਯੋਗਦਾਨ*

ਫ਼ਰੀਦਕੋਟ 19 ਅਕਤੂਬਰ ( ਸੁਨੀਲ ਕੁਮਾਰ ਵਾਸ਼ਿਸ਼ਟ ) ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਹਰਜਿੰਦਰ ਸਿੰਘ ਧਾਲੀਵਾਲ ਨੇ ਆਪਣੇ ਸਾਥੀਆਂ ਸਮੇਤ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਅਧੀਨ ਰੰਗਲਾ ਪੰਜਾਬ ਸੋਸਾਇਟੀ ਲਈ 1,32,700 ਰੁਪਏ ਦਾ ਚੈਕ ਭੇਟ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਰੰਗਲਾ ਪੰਜਾਬ ਮੁਹਿੰਮ ਦਾ ਮਕਸਦ ਰਾਜ ਦੀ ਤਰੱਕੀ ਤੇ ਵਿਕਾਸ ਕਰਨਾ ਹੈ ਅਤੇ ਇਸ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਸਰਕਾਰ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਹੋਰ ਸਮਾਜਿਕ, ਧਾਰਮਿਕ ਅਤੇ ਵੈਲਫੇਅਰ ਸੰਗਠਨ ਵੀ ਇਸ ਤਰ੍ਹਾਂ ਦੇ ਯਤਨ ਕਰਕੇ ਆਪਣਾ ਬਣਦਾ ਸਹਿਯੋਗ ਦੇਣਗੇ।
ਇਸ ਮੌਕੇ ਸ੍ਰੀ ਹਰਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਮਿਲ ਕੇ ਇਹ ਰਕਮ ਇਕੱਠੀ ਕੀਤੀ ਹੈ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਗੁਰਜੀਤ ਸਿੰਘ, ਚਮਕੌਰ ਸਿੰਘ, ਧਰਮ ਸਿੰਘ, ਰਾਮ ਪ੍ਰਕਾਸ਼, ਹਰਮੇਲ ਸਿੰਘ, ਹਰਚਰਨ ਸਿੰਘ, ਕੈਪਟਨ ਗੁਲਾਬ ਸਿੰਘ, ਜਸਮੇਲ ਸਿੰਘ ਹਾਜ਼ਰ ਸਨ।

59
1700 views

Comment