logo

ਪੀਐਮ ਸ੍ਰੀ ਕੰਨਿਆ ਸਕੂਲ ਸਮਾਣਾ ਦੇ ਬੱਚਿਆਂ ਨੇ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਾਣਗੀਆਂ ਹੁਣ ਸਟੇਟ ਲੈਵਲ ਖੇਡਣ


ਸੁਸ਼ੀਲ ਕੁਮਾਰ (AIMA MEDIA)
ਜਨ ਜਨ ਕੀ ਆਵਾਜ਼

ਭਾਰਤ ਵਿਕਾਸ ਪਰਿਸ਼ਦ ਵੱਲੋਂ ਭਾਰਤ ਨੂੰ ਜਾਣੋ ਤਹਿਤ ਵਿਦਿਆਰਥੀਆਂ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਕੰਨਿਆ ਸਮਾਣਾ ਦੇ ਵਿਦਿਆਰਥੀਆਂ ਨੇ ਭਾਗ ਲਿਆ ਇਸ ਮੁਕਾਬਲੇ ਵਿੱਚ ਕੀਰਤਜੋਤ ਕੌਰ, ਹਿਮਾਨੀ, ਪਰਨੀਤ ਕੌਰ ਅਤੇ ਨਵਨੀਤ ਕੌਰ ਨੇ ਭਾਗ ਲਿਆ ਸੀਨੀਅਰ ਪੱਧਰ ਤੇ ਵਿਦਿਆਰਥੀਆਂ ਨੇ ਨੌ ਟੀਮਾਂ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਇਹ ਵਿਦਿਆਰਥੀ ਹੁਣ ਸਟੇਟ ਪੱਧਰ ਤੇ ਆਪਣਾ ਪ੍ਰਦਰਸ਼ਨ ਕਰਨਗੇ ਮੁਕਾਬਲੇ ਦੀ ਤਿਆਰੀ ਸਕੂਲ ਇੰਚਾਰਜ ਪ੍ਰਿੰਸੀਪਲ ਸ਼੍ਰੀ ਸੁਸ਼ੀਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਹਿਤ ਅਭਿਲਾਸ਼ੀ ਸ਼ਰਮਾ ਜੀ ਦੀ ਅਗਵਾਈ ਹੇਠ ਸ਼੍ਰੀਮਤੀ ਜਸਪ੍ਰੀਤ ਕੌਰ ਅਤੇ ਸ਼੍ਰੀਮਤੀ ਮੀਨਾਕਸ਼ੀ ਗਰਗ ਜੀ ਨੇ ਵੀ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਿੱਚ ਆਪਣੀ ਭੂਮਿਕਾ ਨਿਭਾਈ ਜਿਸ ਕਾਰਣ ਵਿਦਿਆਰਥੀਆਂ ਦੀ ਮੇਹਨਤ ਰੰਗ ਲਿਆਈ

212
8110 views
3 comment