logo

Gurdaspur ' Drone ਉਡਾਉਣ ਤੇ ਮਨਾਹੀ ! ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਡਰੋਨ ਕੈਮਰਿਆਂ ਦੇ ਸੰਚਾਲਨ/ਉਡਾਣ 'ਤੇ ਪਾਬੰਦੀ ਲਗਾਉਣਾ ਜ਼ਰੂਰੀ ਹੋ ਜਾਂਦਾ ਹੈ, ਕਿਉਂਕਿ ਕੁਝ ਸ਼ਰਾਰਤੀ ਅਨਸਰ ਡਰੋਨ ਕੈਮਰਿਆਂ ਦਾ ਫਾਇਦਾ ਉਠਾ ਸਕਦੇ ਹਨ ਅਤੇ ਕੁਝ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ, ਕਾਨੂੰਨ ਵਿਵਸਥਾ ਬਣਾਈ ਰੱਖਣ ਲਈ, ਆਦਿਤਿਆ ਉੱਪਲ, ਜ਼ਿਲ੍ਹਾ ਮੈਜਿਸਟ੍ਰੇਟ, ਗੁਰਦਾਸਪੁਰ ਨੇ, ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਦੇ ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, 26.11.2025 ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਸੀਮਾ ਦੇ ਅੰਦਰ ਡਰੋਨ ਕੈਮਰਿਆਂ ਦੇ ਸੰਚਾਲਨ ਅਤੇ ਉਡਾਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

67
63 views