logo

ਬਲਾਕ ਦੋਰਾਂਗਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ

ਜਤਿੰਦਰ ਬੈਂਸ
ਗੁਰਦਾਸਪੁਰ, 27 ਨਵੰਬਰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲ ਪੂਰੇ ਹੋਣ ਦੇ ਸੰਬੰਧ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਦੋਰਾਂਗਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਵਿੱਚ ਅੱਜ ਬਲਾਕ ਪੱਧਰੀ ਪ੍ਰਸ਼ਨੋਤਰੀ ਵਿਦਿਅਕ ਮੁਕਾਬਲਾ ਰੌਣਕਾਂ ਨਾਲ ਕਰਵਾਇਆ ਗਿਆ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਨਰੇਸ਼ ਪਨਿਆੜ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਵਾਰ ਕੇ ਅਦਿੱਤੀ ਉਦਾਰਤਾ ਦਾ ਸ਼ਾਨਦਾਰ ਉਦਾਹਰਨ ਪੇਸ਼ ਕੀਤਾ। ਉਹਨਾਂ ਕਿਹਾ ਕਿ ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਲਾਈਡ ਦੇ ਅਧਾਰ 'ਤੇ ਹੀ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਕਮੇਟੀ ਮੈਂਬਰ ਦਵਿੰਦਰਜੀਤ ਸਿੰਘ ਅਤੇ ਬਲਾਕ ਨੋਡਲ ਅਧਿਕਾਰੀ ਜੋਤ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪਹਿਲਾਂ ਬਲਾਕ ਦੇ ਅੱਠ ਸੈਂਟਰਾਂ ‘ਚੋਂ ਪਹਿਲੇ ਅਤੇ ਦੂਸਰੇ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਵਿਚਕਾਰ ਇਹ ਫਾਈਨਲ ਮੁਕਾਬਲਾ ਕਰਵਾਇਆ ਗਿਆ।
ਇਸ ਮੁਕਾਬਲੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਗੰਜੀ ਦੀ ਮਨਸੀਰਤ ਕੌਰ ਨੇ ਪਹਿਲਾ ਸਥਾਨ, ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਦੀ ਨੂਰਦੀਪ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਾਰੇ ਭਾਗ ਲੈਣ ਵਾਲੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੈਂਟਰ ਹੈਡ ਟੀਚਰ ਗੁਰਪ੍ਰੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਬਾਜਵਾ, ਪਰਦੀਪ ਕੁਮਾਰ, ਰਵੀ ਕੁਮਾਰ, ਅਤੁਲ ਮਹਾਜਨ, ਸ਼ਸ਼ੀ, ਤੇਜ਼ ਕੁਮਾਰ, ਮਨਜੀਤ ਕੌਰ, ਸੰਦੀਪ ਸ਼ਰਮਾ, ਜਸਬੀਰ ਕੌਰ, ਹਰਮਨਪ੍ਰੀਤ ਸਿੰਘ, ਜਸਪਾਲ ਸਿੰਘ, ਅਨਿਲ ਕੁਮਾਰ ਅਤੇ ਸਤਿੰਦਰ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
ਸਮਾਗਮ ਦਾ ਅੰਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਕੀਤਾ ਗਿਆ।

123
2869 views