logo

ਬਲਾਕ ਸੰਮਤੀ ਚੋਣਾਂ ‘ਚ ਵੱਡੀ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਦੇ ਸਾਰੇ MLA ਸ. ਰਮਨਜੀਤ ਸਿੰਘ ਸਿੱਕੀ ਵੱਲੋਂ ਹਲਕੇ ਦੇ ਲੋਕਾਂ ਦਾ ਧੰਨਵਾਦ


( ਡਾਕਟਰ ਸਤਵਿੰਦਰ ਬੁੱਗਾ)
ਹਲਕਾ ਖਡੂਰ ਸਾਹਿਬ ਵਿੱਚ ਹੋਈਆਂ ਬਲਾਕ ਸੰਮਤੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਦੇ ਸਾਰੇ MLA ਸ. ਰਮਨਜੀਤ ਸਿੰਘ ਸਿੱਕੀ ਨੇ ਹਲਕੇ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਜਿੱਤ ਹਲਕੇ ਦੇ ਸੂਝਵਾਨ ਵੋਟਰਾਂ, ਪਾਰਟੀ ਵਰਕਰਾਂ ਅਤੇ ਨੇਤ੍ਰਿਤਵ ‘ਤੇ ਲੋਕਾਂ ਦੇ ਅਟੱਲ ਭਰੋਸੇ ਦਾ ਨਤੀਜਾ ਹੈ।

ਸ. ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਸੰਗਤ ਨੇ ਕਾਂਗਰਸ ਪਾਰਟੀ ਨੂੰ ਜੋ ਅਪਾਰ ਪਿਆਰ ਤੇ ਸਮਰਥਨ ਦਿੱਤਾ ਹੈ, ਉਸ ਲਈ ਉਹ ਸਦਾ ਰਿਣੀ ਰਹਿਣਗੇ। ਉਨ੍ਹਾਂ ਜੇਤੂ ਰਹੇ ਸਾਰੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਵਿਕਾਸ, ਭਾਈਚਾਰੇ ਅਤੇ ਲੋਕ-ਹਿਤੈਸ਼ੀ ਨੀਤੀਆਂ ਲਈ ਕੰਮ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਹਲਕੇ ਦੇ ਹਰ ਵਰਗ ਦੀ ਭਲਾਈ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ। ਸ. ਸਿੱਕੀ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੈਦਾਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।

ਅਖੀਰ ‘ਚ ਉਨ੍ਹਾਂ ਹਲਕੇ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਨੂੰ ਮਿਲੇ ਇਸ ਮੰਡੇਟ ਨੂੰ ਸੇਵਾ ਅਤੇ ਵਿਕਾਸ ਵਿੱਚ ਬਦਲਿਆ ਜਾਵੇਗਾ।

6
323 views