logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਨਜ਼ਰ*



*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਨਜ਼ਰ*

ਸੰਗਰੂਰ, 31 ਜਨਵਰੀ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਹੈੱਡਕੁਆਰਟਰ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ ਅਪਰੇਸ਼ਨ ਚਲਾਏ ਗਏ।

ਇਸ ਦੌਰਾਨ ਬੱਸ ਸਟੈਂਡ ਸੰਗਰੂਰ ਸਮੇਤ ਹੋਰ ਭੀੜ-ਭਾੜ ਵਾਲੇ ਸਥਾਨਾਂ, ਸੰਵੇਦਨਸ਼ੀਲ ਖੇਤਰਾਂ, ਮੁੱਖ ਸੜਕਾਂ ਅਤੇ ਆਵਾਜਾਈ ਕੇਂਦਰਾਂ 'ਤੇ ਪੁਲਿਸ ਨਾਕਾਬੰਦੀ ਅਤੇ ਚੈਕਿੰਗ ਅਭਿਆਨ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਿਅਕਤੀਆਂ ਦੀ ਗਹਿਰੀ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ।

ਕਾਸੋ ਅਪਰੇਸ਼ਨਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਤਸਕਰੀ, ਗੈਰਕਾਨੂੰਨੀ ਸਰਗਰਮੀਆਂ, ਲੁੱਟ-ਖੋਹ, ਚੋਰੀਆਂ ਅਤੇ ਹੋਰ ਅਪਰਾਧਿਕ ਗਤਿਵਿਧੀਆਂ 'ਤੇ ਅੰਕੁਸ਼ ਲਗਾਉਣਾ ਸੀ।

ਇਸ ਮੌਕੇ ਐੱਸ.ਪੀ. (ਐਚ) ਸ਼੍ਰੀ ਰਾਜੇਸ਼ ਛਿੱਬਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੇ ਘੇਰੇ 'ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਅਚਾਨਕ ਅਤੇ ਵਿਸ਼ਾਲ ਪੱਧਰ ਦੇ ਅਪਰੇਸ਼ਨ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਅਪਰਾਧਕ ਤੱਤਾਂ ਵਿੱਚ ਡਰ ਦਾ ਮਾਹੌਲ ਬਣਿਆ ਰਹੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਜਾਂ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਸਰਗਰਮੀ ਬਾਰੇ ਜਾਣਕਾਰੀ ਨਿਰਭੀਕ ਹੋ ਕੇ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਾ ਮੁਕਤ, ਸੁਰੱਖਿਅਤ ਤੇ ਸ਼ਾਂਤੀਪੂਰਨ ਸਮਾਜ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਡੀ.ਐੱਸ.ਪੀ. (ਆਰ) ਸੰਗਰੂਰ ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਹਾਜ਼ਰ ਸਨ।

13
412 views

Comment