ਪਿੰਡ ਹਾਜ਼ੀਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪਿੰਡ ਹਾਜ਼ੀਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਮੂਹ ਸੰਗਤ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਬੜੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬੁਲਾਰਿਆਂ ਨੇ ਗੁਰੂ ਸਾਹਿਬ ਦੀਆਂ ਸਮਾਨਤਾ ਤੇ ਸੱਚ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ। ਪਿੰਡ ਦੀਆਂ ਸੜਕਾਂ 'ਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੇਵਾਦਾਰਾਂ ਵੱਲੋਂ ਥਾਂ-ਥਾਂ ਲੰਗਰ ਲਗਾਏ ਗਏ।
ਇਸ ਮੌਕੇ ਇੰਜੀਨੀਅਰ ਹਰਪ੍ਰੀਤ ਸਿੰਘ, ਸਤਵੀਰ ਸਿੰਘ, ਜਸਵਿੰਦਰ ਸਿੰਘ, ਮਾਸਟਰ ਬਲਵਿੰਦਰ ਸਿੰਘ, ਪ੍ਰਧਾਨ ਰਛਪਾਲ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਅਰਦਾਸ ਉਪਰੰਤ ਸਮਾਗਮ ਦੀ ਸਫਲਤਾਪੂਰਵਕ ਸਮਾਪਤੀ ਹੋਈ।