logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਆਪਰੇਸ਼ਨ ‘ਪ੍ਰਹਾਰ-2’ ਤਹਿਤ ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਕ੍ਰਿਮੀਨਲਾਂ ਤੇ ਗੈਂਗਸਟਰਾਂ ‘ਤੇ ਕਸਿਆ ਸ਼ਿਕੰਜਾ – ਐਸਐਸਪੀ ਵਰੁਣ ਸ਼ਰਮਾ #police #punjabpolice #AIMAMEDIA

ਜ਼ਿਲ੍ਹਾ ਪਟਿਆਲਾ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਟਿਆਲਾ ਪੁਲਿਸ ਵੱਲੋਂ ਆਪਰੇਸ਼ਨ ‘ਪ੍ਰਹਾਰ-2’ ਤਹਿਤ ਕ੍ਰਿਮੀਨਲ ਤੱਤਾਂ ਅਤੇ ਗੈਂਗਸਟਰਾਂ ਖ਼ਿਲਾਫ਼ ਤੀਵਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਚਲਾ ਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦਾ ਮੁੱਖ ਮਕਸਦ ਜ਼ਿਲ੍ਹੇ ਵਿੱਚ ਅਪਰਾਧਕ ਗਤੀਵਿਧੀਆਂ ‘ਤੇ ਰੋਕ ਲਗਾਉਣਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨੀ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਗੈਂਗਸਟਰਾਂ ਨਾਲ ਜੁੜੇ ਤੱਤਾਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਅਪਰਾਧ ਨੂੰ ਜੜ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਆਪਰੇਸ਼ਨ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਪੱਤਰਕਾਰ: ਸਤਬੀਰ ਕੁਮਾਰ
#punjab
#police
#patialapolice
#patiala
#SSP

41
563 views

Comment