logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਹਰ ਇੱਕ ਮਨੁੱਖ ਦੀ ਜ਼ਿੰਦਗੀ ਵਿੱਚ ਤਰੱਕੀ ਪ੍ਰਾਪਤ ਕਰਨ ਲਈ ਚੰਗੀਆਂ ਮਨੁੱਖੀ ਕਦਰਾਂ-ਕੀਮਤਾਂ ਅਤੇ ਚੰਗੀ ਜੀਵਨ-ਜਾਚ ਥੰਮ੍ਹ ਦਾ ਕੰਮ ਕਰਦੀਆਂ ਹਨ--ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ

ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਅਤੇ ਇਨਾਮ ਵੰਡ ਸਮਾਰੋਹ

**ਤੁਸੀਂ ਕਰੜੀ ਮਿਹਨਤ ਅਤੇ ਇਮਾਨਦਾਰੀ ਸਦਕਾ ਆਪਣੇ ਉੇਦੇਸ਼ ਨੂੰ ਪ੍ਰਾਪਤ ਕਰ ਸਕਦੇ ਹੋ--ਰੂਪਿੰਦਰ ਕੌਰ ਬਰਾੜ

**ਪ੍ਰਮਾਤਮਾ ਦੀ ਕਿਰਪਾ ਅਤੇ ਉਸਦੇ ਹੁਕਮ ਤੋਂ ਬਿਨ੍ਹਾਂ ਜ਼ਿੰਦਗੀ ਵਿੱਚ ਕੁਝ ਵੀ ਨਹੀ ਹੋ ਸਕਦਾ, ਸੋ ਸਾਨੂੰ ਸਭ ਨੂੰ ਪ੍ਰਮਾਤਮਾ ਦੇ ਨਾਮ ਸਿਮਰਨ ਨਾਲ ਜੁੜਨਾ ਚਾਹੀਦਾ ਹੈ--ਪ੍ਰਿੰਸੀਪਲ ਡਾ.ਡੀ.ਪੀ ਠਾਕੁਰ

ਦੋਰਾਹਾ/ ਲੁਧਿਆਣਾ, 14 ਫਰਵਰੀ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਮਿਤੀ 14 ਫਰਵਰੀ, 2026 ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੇ ਨਾਲ਼ ਹੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਦੁਆਰਾ ਸਾਰਿਆਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਪ੍ਰਮਾਤਮਾ ਦਾ ਓਟ ਆਸਰਾ ਲਿਆ ਗਿਆ। ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਗੁੁਰੂ ਚਰਨਾਂ ਵਿੱਚ ਹਾਜ਼ਰੀ ਭਰ ਕੇ ਪਾਠ ਅਤੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ।ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਉਪ-ਪ੍ਰਧਾਨ ਪਵਿੱਤਰਪਾਲ ਸਿੰਘ ਪਾਂਗਲੀ, ਡਾਇਰੈਕਟਰ ਰੂਪਿੰਦਰ ਕੌਰ ਬਰਾੜ, ਇੰਦਰ ਸਿੰਘ, ਭੁਪਿੰਦਰ ਸਿੰਘ ਓਬਰਾਏ, ਰਵਿੰਦਰ ਸਿੰਘ ਮਲਹਾਂਸ, ਅਤੇ ਹੋਰ ਮੈਂਬਰਾਂ ਨੇ ਸ਼ੈਸ਼ਨ 2024-25 ਦੇ ਨਰਸਰੀ ਤੋਂ ਲੈ ਕੇ ਗਿਆਰਵੀਂ ਜਮਾਤ ਦੇ ਸਾਰੇ ਸ਼ੈਕਸ਼ਨਾਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਦਰਜਾ ਹਾਸਿਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ‘ਤੇ ਹਰਜੀਵਨਪਾਲ ਸਿੰਘ ਗਿੱਲ, ਕਾਲਜ ਪ੍ਰਿੰਸੀਪਲ ਸਰਵਜੀਤ ਕੌਰ ਬਰਾੜ, ਪੋ੍ਫ਼ੈਸਰ ਰਣਜੀਤ ਕੌਰ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੇ ਹਾਜ਼ਰੀ ਭਰੀ। ਸਕੂਲ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਕਿਹਾ ਕਿ ਹਰ ਇੱਕ ਮਨੁੱਖ ਦੀ ਜ਼ਿੰਦਗੀ ਵਿੱਚ ਤਰੱਕੀ ਪ੍ਰਾਪਤ ਕਰਨ ਲਈ ਚੰਗੀਆਂ ਮਨੁੱਖੀ ਕਦਰਾਂ-ਕੀਮਤਾਂ ਅਤੇ ਚੰਗੀ ਜੀਵਨ-ਜਾਚ ਥੰਮ੍ਹ ਦਾ ਕੰਮ ਕਰਦੀਆਂ ਹਨ, ਇਸ ਲਈ ਅਧਿਆਪਕਾਂ ਨੂੰ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਇਹਨਾਂ ਸਭ ਕੰਮਾਂ ਲਈ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ।ਕਾਰਜਕਾਰੀ ਪ੍ਰਬੰਧਕ ਰੂਪਿੰਦਰ ਕੌਰ ਬਰਾੜ ਨੇ ਸਕੂਲ ਦੀਆਂ ਸਾਲਾਨਾ ਅਤੇ ਬੋਰਡ ਪ੍ਰੀਖਿਆਵਾਂ ਲਈ ਸਾਰੇ ਵਿਦਿਆਰਥੀਆਂ ਨੂੰ ਸ਼ੁਭ-ਕਾਮਨਾਵਾਂ ਦਿੱਤੀਆਂ।ਉਹਨਾਂ ਨੇ ਕਿਹਾ ਕਿ ਤੁਸੀਂ ਕਰੜੀ ਮਿਹਨਤ ਅਤੇ ਇਮਾਨਦਾਰੀ ਸਦਕਾ ਆਪਣੇ ਉੇਦੇਸ਼ ਨੂੰ ਪ੍ਰਾਪਤ ਕਰ ਸਕਦੇ ਹੋ।ਅੰਤ ਵਿਚ ਸਕੂਲ ਪ੍ਰਿੰਸੀਪਲ ਡਾ.ਡੀ.ਪੀ. ਠਾਕੁਰ ਦੁਆਰਾ ਸਾਰੇ ਹਾਜ਼ਰਿਨ ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਵਿੱਦਿਅਕ ਖੇਤਰ ਵਿੱਚ ਮੱਲ੍ਹਾਂ ਮਾਰਨ ਲਈ ਪ੍ਰੇਰਦਿਆਂ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਅਤੇ ਉਸਦੇ ਹੁਕਮ ਤੋਂ ਬਿਨ੍ਹਾਂ ਜ਼ਿੰਦਗੀ ਵਿੱਚ ਕੁਝ ਵੀ ਨਹੀ ਹੋ ਸਕਦਾ, ਸੋ ਸਾਨੂੰ ਸਭ ਨੂੰ ਪ੍ਰਮਾਤਮਾ ਦੇ ਨਾਮ ਸਿਮਰਨ ਨਾਲ ਜੁੜਨਾ ਚਾਹੀਦਾ ਹੈ।

0
10 views

Comment