logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

Patiala Murder : ਪਟਿਆਲਾ ਦੇ ਪਿੰਡ ਰੌਂਗਲਾਂ 'ਚ ਬਜ਼ੁਰਗ ਮਹਿਲਾ ਦਾ ਕਤਲ, 'ਆਪ' ਸਰਪੰਚ ਦੇ ਮੁੰਡੇ 'ਤੇ ਲੱਗੇ ਇਲਜ਼ਾਮ

ਹਮਲੇ ਵਿੱਚ ਬਜ਼ੁਰਗ ਮਹਿਲਾ ਬਲਜੀਤ ਕੌਰ ਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਨਾਲ ਜੁੜੇ ਸਰਪੰਚ ਉਪਰ ਗੁਰਵਿੰਦਰ ਸਿੰਘ ਗੋਲਡੀ 'ਤੇ ਇਲਜ਼ਾਮ ਲਾਏ ਜਾ ਰਹੇ ਹਨ ਕਿ ਉਸ ਦਾ ਪੁੱਤਰ ਝੂਠੇ ਕੇਸ ਵਿੱਚ ਫਸਾ ਕੇ ਪੈਸਿਆਂ ਦੀ ਮੰਗ ਕਰ ਰਿਹਾ ਸੀ,ਪੀੜਤ ਪਰਿਵਾਰ ਨੇ ਕਿਹਾ ਕਿ ਸਰਪੰਚ ਦੇ ਪੁੱਤ ਵੱਲੋਂ ਉਨ੍ਹਾਂ ਦੇ 14 ਸਾਲ ਦੇ ਮੁੰਡੇ ਨੂੰ ਗੋਲੀ ਚੱਲਣ ਦੇ ਮਾਮਲੇ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਪਰਿਵਾਰ ਨੇ ਕਿਹਾ ਕਿ ਪਹਿਲਾਂ ਵੀ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਡੀਐਸਪੀ ਦੀ ਹਾਜ਼ਰ 'ਚ ਸਮਝੌਤਾ ਹੋਇਆ ਸੀ, ਪਰੰਤੂ ਇਹ ਫਿਰ ਵੀ ਧਮਕੀਆਂ ਦਿੰਦਾ ਰਿਹਾ ਅਤੇ ਡਰਾਉਂਦਾ ਆ ਰਿਹਾ ਸੀ।

ਉਧਰ, ਹਸਪਤਾਲ ਦੇ ਬਾਹਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

3
1810 views

Comment