logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਨਸ਼ਾ ਮੁਕਤ ਪੰਜਾਬ ਦਾ ਸੰਕਲਪ: ਮੁਕੇਰੀਆਂ ਵਿੱਚ ਰਾਜਪਾਲ ਦੀ ਅਗਵਾਈ ਹੇਠ ਵਿਸ਼ਾਲ ਪਦ ਯਾਤਰਾ



ਮੁਕੇਰੀਆਂ: (ਪ੍ਰਿੰਸ ਠਾਕੁਰ)ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਮੁਕੇਰੀਆਂ ਪਹੁੰਚੇ, ਜਿੱਥੇ ਉਨ੍ਹਾਂ ਨੇ “ਯੁੱਧ ਨਸ਼ਿਆਂ ਦੇ ਵਿਰੁੱਧ” ਅਭਿਆਨ ਤਹਿਤ ਤਿੰਨ ਕਿਲੋਮੀਟਰ ਲੰਬੀ ਪਦ ਯਾਤਰਾ ਕੱਢ ਕੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ੀ ਬਖ਼ਸ਼ੀ।

ਪਦ ਯਾਤਰਾ ਦੀ ਸ਼ੁਰੂਆਤ ਤਹਿਸੀਲ ਕਾਂਪਲੈਕਸ ਮੁਕੇਰੀਆਂ ਤੋਂ ਦਸ਼ਮੇਸ਼ ਗਰਲ ਕਾਲਜ ਪਾਉਚੀ,ਜਿਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ, ਵਿਦਿਆਰਥੀਆਂ ਅਤੇ ਸਥਾਨਕ ਨਾਗਰਿਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਐਨਸੀਸੀ ਕੈਡਿਟਸ ਦੇ ਬੈਂਡ ਦੀ ਅਗਵਾਈ ਹੇਠ ਰੈਲੀ ਨੂੰ ਰਵਾਨਾ ਕੀਤਾ ਗਿਆ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦੇ ਨਾਰੇ ਲਗਾਏ ਗਏ।

ਇਸ ਮੌਕੇ ਰਾਜਪਾਲ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਸਮਾਜ ਦੇ ਹਰ ਵਰਗ ਦੀ ਸਾਂਝੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਅਤੇ ਹੋਰਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ।

ਪਦ ਯਾਤਰਾ ਦੌਰਾਨ ਲੋਕਾਂ ਵੱਲੋਂ ਭਰਪੂਰ ਸਮਰਥਨ ਦੇਖਣ ਨੂੰ ਮਿਲਿਆ ਅਤੇ ਪੂਰੇ ਸ਼ਹਿਰ ਵਿੱਚ ਨਸ਼ਾ ਵਿਰੋਧੀ ਸੰਦੇਸ਼ ਗੂੰਜਦਾ ਰਿਹਾ।

ਇਸ ਮੌਕੇ ਮੁਕੇਰੀਆਂ ਹਲਕੇ ਦੇ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਰਾਜਪਾਲ ਦੇ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ

ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ

ਐਸ.ਡੀ.ਐਮ. ਮੁਕੇਰੀਆਂ ਗੁਰਸਿਮਰਨਜੀਤ ਕੌਰ ਮੌਜੂਦ ਰਹੇ,



27
209 views

Comment