logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਫਰੀਡਮ ਫਾਈਟਰਜ਼ ਡੀਪੈਂਡੈਨਟਸ ਐਸੋਸੀਏਸ਼ਨ ਪੰਜਾਬ ਨੇ ਮੰਤਰੀ ਨੂੰ ਦਿੱਤਾ ਮੰਗ ਪੱਤਰ:



ਫਰੀਦਕੋਟ 26.02.26(ਨਾਇਬ ਰਾਜ)

ਜਿੰਨ੍ਹਾਂ ਦੇਸ਼ ਭਗਤਾਂ ਨੇ ਦੇਸ਼ ਆਜ਼ਾਦ ਕਰਵਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ ਉਹਨਾਂ ਦੇ ਵਾਰਸਾਂ ਦੀ ਪੰਜਾਬ ਪੱਧਰ ਦੀ ਬਣੀ ਜੱਥੇਬੰਦੀ,ਫਰੀਡਮ ਫਾਈਟਰਜ਼ ਡੀਪੈਂਡੈਨਟਸ ਐਸੋਸੀਏਸ਼ਨ ਪੰਜਾਬ ਵੱਲੋ ਜੱਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਸੁਰੇਸ਼ ਅਰੋੜਾ ਸੂਬਾ ਜਨਰਲ ਸਕੱਤਰ ਡਾ: ਚੰਦਰ ਸ਼ੇਖਰ ਸਿਵਲ ਸਰਜਨ ਫਰੀਦਕੋਟ ਵੱਲੋਂ ਇੱਕ ਮੰਗ ਪੱਤਰ ਡਾ: ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ,ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰੇਸ਼ ਅਰੋੜਾ ਅਤੇ ਡਾ: ਚੰਦਰ ਸ਼ੇਖਰ ਨੇ ਦੱਸਿਆ ਕਿ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੀਆਂ ਕੁੱਝ ਮੰਗਾਂ ਹਨ ਜਿੰਨ੍ਹਾਂ ਨੂੰ ਪੂਰਾ ਕਰਨ ਲਈ ਉਹ ਸਮੇਂ ਸਮੇਂ ਤੇ ਮੁੱਖ ਮੰਤਰੀ ਅਤੇ ਉਹਨਾਂ ਦੇ ਕੈਬਨਿਟ ਮੰਤਰੀਆਂ ਨੂੰ ਮਿਲਦੇ ਰਹਿੰਦੇ ਹਨ ਇਸੇ ਲੜੀ ਤਹਿਤ ਅੱਜ ਇੱਕ ਮੰਗ ਪੱਤਰ ਤਾਜ ਮੈਰਿਜ ਪੈਲੇਸ ਵਿਖੇ ਦਿੱਤਾ ਗਿਆ। ਉਹਨਾਂ ਮੰਗਾਂ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਮੰਗਾਂ ਵਿੱਚ ਮੁੱਖ ਮੰਗ ਹੈ ਸੁਤੰਤਰਤਾ ਸੰਗਰਮੀਆਂ ਦੇ ਤੀਜੀ ਪੀੜ੍ਹੀ ਤੱਕ ਦੇ ਵਾਰਸਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਚੋਥੀ ਪੀੜੀ ਤੱਕ ਕੀਤੀਆਂ ਜਾਣ ਅਤੇ ਕੋਟਾ ਪਹਿਲਾਂ ਵਾਲਾ 5 ਪ੍ਰਤੀਸ਼ਤ ਬਹਾਲ ਕੀਤਾ ਜਾਵੇ ਜੌ ਕੇ ਇਸ ਸਮੇਂ ਕੇਵਲ ਇੱਕ ਪ੍ਰਤੀਸ਼ਤ ਹੀ ਹੈ,ਇੱਕ ਪਰਿਵਾਰ ਵਿੱਚੋਂ ਘੱਟੋ ਘੱਟ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ,ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਐਪਲੀਕੇਸ਼ਨ ਫੀਸ ਤੋਂ ਛੋਟ ਦਿੱਤੀ ਜਾਵੇ,ਨੌਕਰੀਆਂ ਵਿੱਚ ਦੂਸਰੇ ਵਰਗਾਂ ਦੀ ਤਰਾਂ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇ, ਸਰਕਾਰੀ ਵਿਭਾਗਾਂ ਵਿੱਚ ਤਰੱਕੀਆਂ ਵਿੱਚ ਕੋਟਾ ਨਿਰਧਾਰਤ ਕੀਤਾ ਜਾਵੇ,ਬੇਘਰਿਆਂ ਨੂੰ ਰਹਿਣ ਲਈ ਮਕਾਨ ਦਿੱਤੇ ਜਾਣ,ਵਾਰਸਾਂ,ਦੂਸਰੇ ਵਰਗਾਂ ਵਾਂਗ ਸਰਕਾਰੀ ਵਿਭਾਗ ਜਿਸ ਤਰਾਂ ਸਿੱਖਿਆ ਵਿਭਾਗ ਵਿੱਚ ਬਦਲੀਆਂ ਸਣੇ ਟਰਾਂਸਫਰ ਪਾਲਿਸੀ ਵਿੱਚ ਮੌਕਾ ਦਿੱਤਾ ਜਾਵੇ, ਜਿਲ੍ਹਾ ਹੈਡ ਕੁਆਟਰ ਤੇ ਹਰੇਕ ਜ਼ਿਲ੍ਹੇ ਵਿੱਚ ਸੁਤੰਤਰਤਾ ਸੰਗਰਾਮੀਆ ਦੀ ਢੁੱਕਵੀਂ ਯਾਦਗਰ ਬਣਾਈ ਜਾਵੇ,ਪੰਜਾਬ ਵਿੱਚ ਦੇਸ਼ ਭਗਤਾਂ ਦੇ ਵਾਰਸਾਂ ਨੂੰ ਟੋਲ ਪਲਾਜੇ ਵਿੱਚ ਦਿੱਤੀ ਗਈ ਛੋਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ,ਸੁਤੰਤਰਤਾ ਸੰਗਰਾਮੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਨੂੰ ਸਰਕਾਰੀ ਵੋਲਵੋ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦਿੱਤੀ ਜਾਵੇ। ਜ਼ਿਲ੍ਹਾ ਪੱਧਰ ਦੀਆਂ ਵੱਖ ਵੱਖ ਕਮੇਟੀਆਂ ਵਿੱਚ ਨੁਮਾਇੰਦਗੀ ਦਿੱਤੀ ਜਾਵੇ।ਸ਼੍ਰੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਡਾਕਟਰ ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਤੁਹਾਡੀਆਂ ਮੰਗਾਂ ਨੂੰ ਹਾਂ ਪੱਖੀ ਵਿਚਾਰਿਆ ਜਾਵੇਗਾ ਅਤੇ ਸਿਫਾਰਸ਼ਾਂ ਸਹਿਤ ਸਰਕਾਰ ਨੂੰ ਭੇਜਿਆ ਜਾਵੇਗਾ।ਇਸ ਮੌਕੇ ਤੇ ਜਥੇਬੰਦੀ ਦੇ ਮੈਂਬਰ ਸ਼੍ਰੀ ਮਦਨ ਲਾਲ ਸ਼ਰਮਾ,ਵਰਿੰਦਰ ਸਿੰਘ ਵੀ ਹਾਜ਼ਰ ਸਨ।
ਫੋਟੋ:ਡਾ:ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਮੰਗ ਪੱਤਰ ਦਿੰਦੇ ਹੋਏ ਫਰੀਡਮ ਫਾਈਟਰਜ਼ ਡੀਪੈਂਡੈਨਟਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਸੁਰੇਸ਼ ਅਰੋੜਾ,ਡਾ: ਚੰਦਰ ਸ਼ੇਖਰ ਨਾਲ ਡੀ.ਸੀ.ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ।

12
353 views

Comment