logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮੋਦੀ ਸਰਕਾਰ ਵੱਲੋਂ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਇੱਕ ਇਤਿਹਾਸਕ ਫੈਸਲਾ: ਰਾਜੇਸ਼ ਭਾਟੀਆ


ਮੋਰਿੰਡਾ (ਪੰਜਾਬ): ਭਾਰਤੀ ਜਨਤਾ ਪਾਰਟੀ ਦੇ ਮੋਰਿੰਡਾ ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਕੀਤੇ ਗਏ ਵਾਧੇ ਦਾ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆੜ੍ਹਤੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।
ਰਾਜੇਸ਼ ਭਾਟੀਆ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਆੜ੍ਹਤੀਆਂ ਦੇ ਕਮਿਸ਼ਨ ਨੂੰ 46 ਰੁਪਏ ਤੋਂ ਵਧਾ ਕੇ 50.75 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਉਨ੍ਹਾਂ ਕਿਹਾ
ਮੋਦੀ ਸਰਕਾਰ ਹਮੇਸ਼ਾ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ। ਇਹ ਫੈਸਲਾ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ।
ਪਿਛਲੇ ਕਈ ਸਾਲਾਂ ਤੋਂ ਆੜ੍ਹਤੀ ਭਾਈਚਾਰਾ ਪੁਰਾਣੇ ਰੇਟਾਂ 'ਤੇ ਕੰਮ ਕਰ ਰਿਹਾ ਸੀ। ਮਹਿੰਗਾਈ ਦੇ ਦੌਰ ਵਿੱਚ ਇਹ ਵਾਧਾ ਉਨ੍ਹਾਂ ਲਈ ਵੱਡੀ ਆਰਥਿਕ ਰਾਹਤ ਸਾਬਤ ਹੋਵੇਗਾ।
ਇਹ ਕਦਮ ਸਾਬਤ ਕਰਦਾ ਹੈ ਕਿ ਭਾਜਪਾ ਸਰਕਾਰ ਹਰ ਵਰਗ ਦੀਆਂ ਮੁਸ਼ਕਿਲਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਦਾ ਹੱਲ ਕੱਢਣ ਵਿੱਚ ਵਿਸ਼ਵਾਸ ਰੱਖਦੀ ਹੈ।
ਭਾਟੀਆ ਨੇ ਅੱਗੇ ਕਿਹਾ ਕਿ ਮੋਰਿੰਡਾ ਦੇ ਸਮੂਹ ਆੜ੍ਹਤੀ ਭਾਈਚਾਰੇ ਵਿੱਚ ਇਸ ਫੈਸਲੇ ਨਾਲ ਖੁਸ਼ੀ ਦੀ ਲਹਿਰ ਹੈ ਅਤੇ ਉਹ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।

11
325 views

Comment