logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪਿੰਡ ਸੀੰਗੋ ਵਿਖੇ ਰੁਦਰਾ ਆਸਰਾ ਸੈਂਟਰ ਵੱਲੋਂ ਅਪਾਹਜ ਵਿਅਕਤੀਆਂ ਨੂੰ ਸਹਾਇਤਾ ਸਮੱਗਰੀ ਵੰਡੀ

ਤਲਵੰਡੀ ਸਾਬੋ, 24 ਮਾਰਚ (ਗੁਰਜੰਟ ਸਿੰਘ ਨਥੇਹਾ)- ਰੁਦਰਾ ਆਸਰਾ ਸੈਂਟਰ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਦਾਨੀ ਸੱਜਣਾ ਦੇ ਸਹਿਯੋਗ ਨਾਲ ਅੱਜ ਪਿੰਡ ਸ਼ੀਂਗੋ ਵਿੱਚ ਇੱਕ ਵਿਸ਼ੇਸ਼ ਸਮਾਜ ਸੇਵੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਦੀ ਮੌਜੂਦਗੀ ਵਿੱਚ ਜ਼ਰੂਰਤਮੰਦ ਅਤੇ ਅਪਾਹਜ ਵਿਅਕਤੀਆਂ ਨੂੰ ਟਰਾਈ ਸਾਈਕਲਾਂ, ਖੂੰਡੀਆਂ, ਸੇਫਟੀ ਬੈਲਟਾਂ ਅਤੇ ਸੁਣਨ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਸੈਂਟਰ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਸੰਸਥਾ ਦਾ ਮਕਸਦ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਹੋਰ ਵੀ ਲੋੜਵੰਦ ਲੋਕਾਂ ਤੱਕ ਮਦਦ ਪਹੁੰਚ ਸਕੇ। ਇਸ ਮੌਕੇ ਸਰਪੰਚ ਰਣਦੀਪ ਸਿੰਘ ਸਿੱਧੂ ਨੇ ਰੁਦਰਾ ਆਸਰਾ ਸੈਂਟਰ ਅਤੇ ਸਹਿਯੋਗੀ ਦਾਨੀ ਸੱਜਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜ ਸੇਵੀ ਕੰਮ ਲੋੜਵੰਦ ਲੋਕਾਂ ਲਈ ਵੱਡੀ ਰਹਤ ਸਾਬਤ ਹੁੰਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਂਦੇ ਹਨ। ਅਖੀਰ ਵਿੱਚ ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਗਈ ਅਤੇ ਉਮੀਦ ਜਤਾਈ ਗਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਭਲਾਈ ਦੇ ਕੰਮ ਜਾਰੀ ਰਹਿਣਗੇ।ਇਸ ਸਮਾਗਮ ਵਿੱਚ ਪਿੰਡ ਦੇ ਸਰਪੰਚ ਰਣਦੀਪ ਸਿੰਘ ਸਿੱਧੂ, ਅਜੈਬ ਸਿੰਘ ਸਿੱਧੂ ਪੰਚ, ਜਸਕਰਨ ਸਿੰਘ ਸਰਾਂ ਪੰਚ, ਜੀਤ ਸਿੰਘ ਪੰਚ, ਮੋਹਤਾ ਸਿੰਘ, ਗੁਰਵਿੰਦਰ ਸਿੰਘ, ਕੌਰ ਸਿੰਘ ਸਮੂਹ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

2
168 views

Comment