logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਜਾਰੀ



ਹੁਸ਼ਿਆਰਪੁਰ /ਗੜ੍ਹਸ਼ੰਕਰ, 5 ਅਪ੍ਰੈਲ:(ਬਲਵੀਰ ਚੌਪੜਾ )
ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਵਿੱਚ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਸਮਾਗਮਾਂ ਦੀ ਲੜੀ ਜਾਰੀ ਹੈ। ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਐੱਮ.ਐੱਲ.ਏ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡਾਂ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਆਮ ਆਦਮੀ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਆਇਆ ਹੈ ਅਤੇ ਪੰਜਾਬ ਦੀ ਜਨਤਾ ਨੂੰ ਪਹਿਲੀ ਵਾਰ ਮਹਿਸੂਸ ਹੋਇਆ ਹੈ ਕਿ ਸਰਕਾਰ ਸੱਚਮੁੱਚ ਲੋਕਾਂ ਦੇ ਦਰ ‘ਤੇ ਪਹੁੰਚੀ ਹੈ।

ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨਾਲ ਕੀਤਾ ਨੌਕਰੀਆਂ ਦਾ ਵਾਅਦਾ ਪੂਰਾ ਕੀਤਾ ਹੈ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਐਲਾਨ ਨਹੀਂ ਕੀਤੇ, ਸਗੋਂ ਹਰ ਵਰਗ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਦਿਖਾਇਆ ਹੈ।

ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨਾਲ ਕੀਤਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ। ਸਰਕਾਰ ਵੱਲੋਂ ਹਰ ਔਰਤ ਨੂੰ 1000 ਰੁਪਏ ਅਤੇ ਵਿਸ਼ੇਸ਼ ਵਰਗ ਦੀਆਂ ਭੈਣਾਂ ਲਈ 1500 ਰੁਪਏ ਦੀ ਸਹਾਇਤਾ ਦੇ ਕੇ ਆਪਣਾ ਵਾਅਦਾ ਨਿਭਾਇਆ ਗਿਆ ਹੈ। ਇਸ ਯੋਜਨਾ ਨਾਲ ਘਰਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਈ ਹੈ ਅਤੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਪੂਰੇ ਪੰਜਾਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਹਰ ਪਿੰਡ ਅਤੇ ਹਰ ਘਰ ਤੱਕ ਜਾਗਰੂਕਤਾ ਮੁਹਿੰਮ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਨਸ਼ਾ ਵੇਚਣ ਵਾਲਿਆਂ ‘ਤੇ ਕਾਰਵਾਈ ਕਰਨਾ ਹੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਅਤੇ ਸਿੱਖਿਆ ਵੱਲ ਲੈ ਕੇ ਜਾਣਾ ਹੈ।

ਇਸ ਮੌਕੇ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਰੌੜੀ ਨੇ ਕਿਹਾ ਕਿ ਮਾਹਿਲਪੁਰ ਵਿੱਚ ਪਹਿਲੀ ਵਾਰ ਕਰਵਾਈ ਗਈ ਇਸ ਵਿਸ਼ਾਲ ਮੈਰਾਥਨ ਦਾ ਮਕਸਦ ਪੰਜਾਬ ਦੇ ਹਰ ਨੌਜਵਾਨ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੱਡਾ ਸੰਦੇਸ਼ ਦੇਣਾ ਸੀ। ਉਨ੍ਹਾਂ ਕਿਹਾ ਕਿ ਹਜ਼ਾਰਾਂ ਨੌਜਵਾਨਾਂ ਨੇ ਇਸ ਮੈਰਾਥਨ ਵਿੱਚ ਹਿੱਸਾ ਲੈ ਕੇ ਇਹ ਸਾਬਤ ਕੀਤਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਨਵੇਂ ਅਤੇ ਚੰਗੇ ਰਸਤੇ ‘ਤੇ ਅੱਗੇ ਵੱਧ ਰਹੀ ਹੈ।

ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਵੀ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਸ਼ਰਧਾਲੂ ਮੁਫ਼ਤ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਤੀਰਥ ਯਾਤਰਾ ਦਾ ਮੌਕਾ ਮਿਲਿਆ ਹੈ, ਜਿਸ ਨਾਲ ਲੋਕਾਂ ਵਿੱਚ ਬੇਹੱਦ ਖੁਸ਼ੀ ਅਤੇ ਉਤਸ਼ਾਹ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਹ ਚਾਰ ਸਾਲ ਲੋਕ-ਭਲਾਈ, ਇਮਾਨਦਾਰੀ ਅਤੇ ਵਿਕਾਸ ਦੇ ਚਾਰ ਸਾਲ ਹਨ, ਜਿਨ੍ਹਾਂ ਨੂੰ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੇ ਅੱਖਰਾਂ ਨਾਲ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ, ਸਿਹਤ, ਰੋਜ਼ਗਾਰ, ਖੇਡਾਂ, ਮਹਿਲਾ ਸਸ਼ਕਤੀਕਰਨ ਅਤੇ ਨਸ਼ਾ ਮੁਕਤੀ ਦੇ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੇ ਹਰ ਘਰ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਈ ਜਾਵੇਗੀ।

ਪਿੰਡਾਂ ਵਿੱਚ ਹੋ ਰਹੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ, ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੇ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਸਰਕਾਰ ਦੀਆਂ ਯੋਜਨਾਵਾਂ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਲੋਕਾਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।

0
242 views

Comment