logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਐਂਟੀ ਕਰੱਪਸ਼ਨ ਐਂਟੀ ਕ੍ਰਾਇਮ ਫਾਊਂਡੇਸ਼ਨ ਵੱਲੋਂ ਡਾ. ਜੋਤ ਵੰਸ਼ ਸਿੰਘ ਦਾ ਸਨਮਾਨ ।।

ਮੁਹੱਲਾ ਕਲੀਨਿਕ ਅਬਿਆਣਾ ਵਿਖੇ ਤਾਇਨਾਤ ਡਾ. ਜੋਤ ਵੰਸ਼ ਸਿੰਘ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸਿਹਤ ਸੇਵਾਵਾਂ ਦੇ ਬਦਲੇ ਐਂਟੀ ਕਰੱਪਸ਼ਨ ਐਂਟੀ ਕ੍ਰਾਇਮ ਫਾਊਂਡੇਸ਼ਨ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੂਬਾ ਚੇਅਰਮੈਨ ਹੁਸਨ ਚੰਦ ਸੈਣੀ ਨੇ ਦੱਸਿਆ ਕਿ ਫਾਊਂਡੇਸ਼ਨ ਭ੍ਰਿਸ਼ਟਾਚਾਰ ਅਤੇ ਨਸ਼ਾ ਵਿਰੋਧੀ ਮੁਹਿੰਮਾਂ ਦੇ ਨਾਲ-ਨਾਲ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪਾਂ ਵਰਗੇ ਸਮਾਜ ਸੇਵੀ ਕਾਰਜਾਂ ਵਿੱਚ ਸਰਗਰਮ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰ ਅਧਿਕਾਰੀਆਂ ਦਾ ਸਨਮਾਨ ਕਰਨਾ ਸੰਸਥਾ ਦੀ ਰਵਾਇਤ ਹੈ ਤਾਂ ਜੋ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਸੇਵਾ ਭਾਵਨਾ ਬਣੀ ਰਹੇ।
ਅੱਗੇ ਸੂਬਾ ਚੇਅਰਮੈਨ ਨੇ ਡਾ. ਜੋਤ ਵੰਸ਼ ਸਿੰਘ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਵਰਗੇ ਪਵਿੱਤਰ ਪੇਸ਼ੇ ਵਿੱਚ ਮਰੀਜ਼ਾਂ ਪ੍ਰਤੀ ਹਮਦਰਦੀ ਅਤੇ ਸਮਰਪਣ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, ਡਾ. ਸਿੰਘ ਵਰਗੇ ਮਿਹਨਤੀ ਡਾਕਟਰਾਂ ਸਦਕਾ ਹੀ ਆਮ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ 'ਤੇ ਭਰੋਸਾ ਵਧਦਾ ਹੈ। ਅਜਿਹੀ ਸ਼ਖ਼ਸੀਅਤ ਦਾ ਸਨਮਾਨ ਕਰਕੇ ਅਸੀਂ ਖ਼ੁਦ ਨੂੰ ਮਾਣ ਮਹਿਸੂਸ ਕਰ ਰਹੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
ਇਸ ਮੌਕੇ ਸੂਬਾ ਸਕੱਤਰ ਡਾ ਅਵਿਨਾਸ਼ ਸ਼ਰਮਾ ਨੇ ਸੰਸਥਾ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਫਾਊਂਡੇਸ਼ਨ ਕੇਵਲ ਭ੍ਰਿਸ਼ਟਾਚਾਰ, ਅਤਿਆਚਾਰ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਹੀ ਨਹੀਂ ਫੈਲਾ ਰਹੀ, ਸਗੋਂ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਹੀ ਹੈ। ਸੰਸਥਾ ਵੱਲੋਂ ਸਮੇਂ-ਸਮੇਂ 'ਤੇ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਚੈੱਕ-ਅੱਪ ਕੈਂਪ ਲਗਾਏ ਜਾਂਦੇ ਹਨ। ਸੂਬਾ ਸਕੱਤਰ ਡਾ ਸ਼ਰਮਾ ਨੇ ਕਿਹਾ ਕਿ ਸਮਾਜ ਅਤੇ ਸਰਕਾਰੀ ਮਹਿਕਮਿਆਂ ਵਿੱਚ ਜੋ ਅਧਿਕਾਰੀ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਹਨ, ਉਨ੍ਹਾਂ ਦਾ ਸਨਮਾਨ ਕਰਨਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਨਾਲ ਨਾ ਸਿਰਫ਼ ਉਨ੍ਹਾਂ ਦਾ ਹੌਂਸਲਾ ਵਧਦਾ ਹੈ, ਸਗੋਂ ਉਹ ਭਵਿੱਖ ਵਿੱਚ ਹੋਰ ਵੀ ਵਧੀਆ ਢੰਗ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਹੁੰਦੇ ਹਨ।
ਇਸ ਮੌਕੇ ਵਿਸ਼ੇਸ਼ ਤੌਰ ਪਰ ਅਮ੍ਰਿਤ ਪਾਲ ਸਿੰਘ ਸੂਬਾ ਸੰਯੁਕਤ ਸਕੱਤਰ, ਰਾਮ ਪ੍ਰਤਾਪ ਜ਼ਿਲ੍ਹਾ ਸਕੱਤਰ ਰੋਪੜ, ਭਜਨ ਸਿੰਘ, ਬਲਾਕ ਪ੍ਰਧਾਨ ਮੋਹਨ ਸਿੰਘ, ਤਹਿਸੀਲ ਸਕੱਤਰ ਦਰਸ਼ਨ ਸਿੰਘ, ਬਲਾਕ ਪ੍ਰਧਾਨ ਬਿਕ੍ਰਮ ਮੰਡਲ, ਯੁਗਤੇਜ ਕੌਰ, ਸੀਮਾ ਰਾਣੀ
ਨਿਖਿਲ, ਧਰਮਵੀਰ ਕਪੂਰ, ਪੰਚਾਇਤ ਮੈਂਬਰ ਸੁਰਜੀਤ ਸਿੰਘ, ਕਾਮਰੇਡ ਕਰਨੈਲ ਸਿੰਘ ਸਮੇਤ ਹੋਰ ਕਈ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।

11
344 views

Comment