ਚੰਦਨ ਵਰਮਾ ਨੂੰ 'ਐਂਟੀ ਕਰਪੱਸ਼ਨ ਐਂਟੀ ਕ੍ਰਾਈਮ ਫਾਉਂਡੇਸ਼ਨ' ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ ਵਜੋਂ ਮਿਲੀ ਜ਼ਿੰਮੇਵਾਰੀ ।।
ਨੂਰਪੁਰ ਬੇਦੀ (ਰੂਪਨਗਰ), 9 ਅਪ੍ਰੈਲ:
ਅੱਜ ਨੂਰਪੁਰ ਬੇਦੀ ਵਿਖੇ 'ਐਂਟੀ ਕਰੱਪਸ਼ਨ ਐਂਟੀ ਕ੍ਰਾਈਮ ਫਾਊਂਡੇਸ਼ਨ' ਦੀ ਇੱਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਮੋਹਨ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਨੇਸ਼ਨਲ ਸਕੱਤਰ ਅਤੇ ਸੂਬਾ ਚੇਅਰਮੈਨ ਹੁਸਨ ਚੰਦ ਸੈਣੀ ਅਤੇ ਸੂਬਾ ਸਕੱਤਰ ਡਾ. ਅਵਿਨਾਸ਼ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਸੂਬਾ ਚੇਅਰਮੈਨ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਕਾਰਨ ਆਮ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ
ਸਮਾਜਿਕ ਬੁਰਾਈਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਅਤੇ ਨੌਜਵਾਨਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਇਸ ਤੋਂ ਬਾਅਦ
ਸੰਸਥਾ ਦੇ ਨੇਸ਼ਨਲ ਚੇਅਰਮੈਨ ਸ਼੍ਰੀ ਗਣੇਸ਼ ਸਿੰਘ ਰਾਜਪ੍ਰੋਹਿਤ ਦੀ ਰਹਿਨੁਮਾਈ ਹੇਠ ਸੰਸਥਾ ਦਾ ਵਿਸਥਾਰ ਕਰਦੇ ਹੋਏ, ਸਮਾਜ ਸੇਵੀ ਚੰਦਨ ਵਰਮਾ ਨੂੰ ਉਹਨਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਰੂਪਨਗਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਮੂਹ ਮੈਂਬਰਾਂ ਨੇ ਚੰਦਨ ਵਰਮਾ ਨੂੰ ਹਾਰ ਪਾਕੇ ਜੀ ਆਇਆਂ ਨੂੰ ਕਿਹਾ ਅਤੇ ਮੁਬਾਰਕਬਾਦ ਦਿੱਤੀ।
ਸੂਬਾ ਸਕੱਤਰ ਡਾ. ਅਵਿਨਾਸ਼ ਸ਼ਰਮਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰਹਿ ਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਜੁੜਨ ਦੀ ਅਪੀਲ ਕੀਤੀ। ਨਵ-ਨਿਯੁਕਤ ਮੀਤ ਪ੍ਰਧਾਨ ਚੰਦਨ ਵਰਮਾ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਦੇ ਰਹਿਣਗੇ।
ਇਸ ਮੌਕੇ ਵਿਸ਼ੇਸ਼ ਤੌਰ ਪਰ ਅਮ੍ਰਿਤ ਪਾਲ ਸਿੰਘ ਸੂਬਾ ਸੰਯੁਕਤ ਸਕੱਤਰ, ਰਾਮ ਪ੍ਰਤਾਪ ਜ਼ਿਲ੍ਹਾ ਸਕੱਤਰ ਰੋਪੜ, ਭਜਨ ਸਿੰਘ, ਬਲਾਕ ਪ੍ਰਧਾਨ ਮੋਹਨ ਸਿੰਘ, ਤਹਿਸੀਲ ਸਕੱਤਰ ਦਰਸ਼ਨ ਸਿੰਘ, ਬਲਾਕ ਪ੍ਰਧਾਨ ਬਿਕ੍ਰਮ ਮੰਡਲ, ਧਰਮਵੀਰ ਕਪੂਰ, ਹਰਪ੍ਰੀਤ ਸਿੰਘ, ਮਨੀਸ਼ ਸ਼ਰਮਾ, ਦੀਪਕ ਸਮੇਤ ਹੋਰ ਕਈ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।